ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

GIRISH DAYALAN
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਿਰੋਜ਼ਪੁਰ, 15 ਫਰਵਰੀ 2022

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 20 ਫਰਵਰੀ 2022 ਨੂੰ ਕਮਾਈ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

ਹੋਰ ਪੜ੍ਹੋ :- ਫੀਲਡ ਆਉਟਰੀਚ ਬਿਉਰੋ ਵੱਲੋਂ ਸਰਹਦੀ ਸੀਮਾ ਤੇ ਸਰਕਾਰੀ ਸਕੂਲ ਵਿੱਚ ਵੋਟਰ ਜਾਗਰੂਕਤਾ ਅਭਿਆਨ ਪ੍ਰੋਗਰਾਮ ਆਯੋਜਿਤ

ਉਨ੍ਹਾਂ ਅੱਗੇ ਦੱਸਿਆ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1981 ਦੀ ਧਾਰਾ 25, ਰੀਪਰਜੈਂਨਟਿਵ ਆਫ ਪੀਪਲ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਅਤੇ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 20 ਫਰਵਰੀ 2022 ਨੂੰ ਕਮਾਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।