ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਹਿੰਸਾ ਦਾ ਪ੍ਰਚਾਰ ਕਰਨ ਵਾਲੇ ਗੀਤਾਂ ਤੇ ਨਫਰਤੀ ਭਾਸ਼ਣਾਂ ‘ਤੇ ਪਾਬੰਦੀ

NEWS MAKHANI

Sorry, this news is not available in your requested language. Please see here.

ਰੂਪਨਗਰ, 20 ਮਾਰਚਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹੋਰ ਤੇਜ਼ਧਾਰ ਹਥਿਆਰ ਲੈਕੇ ਜਾਣ ਉਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

ਇਸੇ ਤਰ੍ਹਾਂ ਹੀ ਡਾ. ਪ੍ਰੀਤੀ ਯਾਦਵ ਨੇ ਜ਼ਿਲਾ ਰੂਪਨਗਰ ਦੀ ਸੀਮਾ ਵਿਚ ਸਮਾਗਮਾਂ/ਪ੍ਰੋਗਰਾਮਾਂ ਵਿਖੇ ਹਥਿਆਰਾਂ, ਨਸ਼ਿਆਂ ਤੇ ਸ਼ਰਾਬ ਆਦਿ ਪ੍ਰਤੀ ਉਤਸ਼ਾਹਿਤ ਕਰਨ ਵਾਲੇ  ਗੀਤਾਂ ਨੂੰ ਲਗਾਇਆ ਨਹੀਂ ਜਾਵੇਗਾ ਅਤੇ ਨਾ ਹੀ ਗਾਇਆ ਜਾਵੇਗਾ। ਉਨਾਂ ਕਿਹਾ ਕਿ ਇਨਾਂ ਗੀਤਾਂ ਨੂੰ ਸੁਣਕੇ ਸਮਾਜ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਲਈ ਇਨਾਂ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਭੜਕਾਊ ਭਾਸ਼ਣ ਉਤੇ ਵੀ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 21 ਮਾਰਚ ਤੋਂ 20 ਮਈ 2023 ਤੱਕ ਲਾਗੂ ਰਹਿਣਗੇ।

 

ਹੋਰ ਪੜ੍ਹੋ :-  ਸ.ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ