ਬਾਲ ਮਜਦੂਰੀ ਨੂੰ ਰੋਕਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਡ ਜਾਰੀ

Sorry, this news is not available in your requested language. Please see here.

ਲੁਧਿਆਣਾ, 29 ਜੂਨ (000) :-  ਬਾਲ ਮਜਦੂਰੀ ਨੂੰ ਰੋਕਣ ਲਈ ਅੱਜ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਜਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਰੇਡ ਕੀਤੀ ਗਈ।
ਜ਼ਿਲ੍ਹਾ ਟਾਸਕ ਫੋਰਸ ਵੱਲੋ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਅਮਰਜੀਤ ਸਿੰਘ ਬੈਂਸ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਜਸਲੀਨ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ, ‘ਤੇ ਰੇਡ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਅੱਜ ਮੇਨ ਮਾਰਕੀਟ, ਦੁੱਗਰੀ, ਫੇਸ-1, ਲੁਧਿਆਣਾ ਤੋਂ 1 ਬੱਚੇ ਨੂੰ ਬਾਲ ਮਜਦੂਰੀ ਕਰਦੇ ਹੋਏ ਰੈਸਕਿਊ ਕਰਵਾਇਆ ਗਿਆ ਅਤੇ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਬੱਚੇ ਅਤੇ ਉਸਦੇ ਮਾਤਾ-ਪਿਤਾ/ਰਿਸ਼ਤੇਦਾਰ ਦੀ ਕਾਊਂਸਲਿੰਗ ਕੀਤੀ ਗਈ ਅਤੇ ਭਵਿੱਖ ਵਿੱਚ ਬਾਲ ਮਜਦੂਰੀ ਕਰਨ ਤੋਂ ਰੋਕਿਆ ਗਿਆ। ਬੱਚੇ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦਿਆਂ ਬਾਲ ਭਲਾਈ ਕਮੇਟੀ ਦੇ ਹੁਕਮਾ ਨਾਲ ਬੱਚੇ ਦੇ ਭਰਾ ਦੇ ਜਰੂਰੀ ਦਸਤਾਵੇਜ਼ ਚੈਕ ਕਰਕੇ ਬੱਚੇ ਨੂੰ ਉਸਦੇ ਭਰਾ ਨੂੰ ਸਪੁਰਦ ਕੀਤਾ ਗਿਆ ।
ਇਸ ਤੋਂ ਇਲਾਵਾ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਮੈਡੀਕਲ ਅਫਸਰ, ਸਿੱਖਿਆ ਵਿਭਾਗ, ਕੋਆਰਡੀਨੇਟਰ, ਚਾਈਲਡ ਲਾਈਨ, ਲੇਬਰ ਇੰਸਪੈਕਟਰ (ਫੈਕਟਰੀ ਅਤੇ ਸ਼ਾਪ ਵਿੰਗ) ਅਤੇ ਪੁਲਿਸ ਵਿਭਾਗ ਦੇ ਮੈਂਬਰ ਆਦਿ ਵੀ ਸ਼ਾਮਲ ਸਨ।