ਡਾ. ਅਮਨ ਕੌਸ਼ਲ ਨੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Sorry, this news is not available in your requested language. Please see here.

ਬਰਨਾਲਾ, 21 ਮਾਰਚ

ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਡਾਕਟਰ ਅਮਨ ਕੌਸ਼ਲ ਵੱਲੋਂ ਬਰਨਾਲਾ ਵਿਖੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਦੇ ਸਮੂਹ ਸਟਾਫ਼, ਆਯੁਰਵੈਦਿਕ ਡਾਕਟਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਕਾਰਜਭਾਰ ਸੰਭਾਲਦਿਆਂ ਡਾਕਟਰ ਅਮਨ ਕੌਸ਼ਲ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਉਹ 1995 ਤੋਂ
ਲੈ ਕੇ 2015 ਤੱਕ ਬਤੌਰ ਆਯੁਰਵੈਦਿਕ ਮੈਡੀਕਲ ਅਫ਼ਸਰ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉਹਨਾਂ ਕਿਹਾ ਕਿ ਆਯੂਰਵੈਦਿਕ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਦੇ ਵਿਅਕਤੀ ਨੂੰ ਪ੍ਰਾਚੀਨ ਢੰਗ ਅਤੇ ਆਯੂਰਵੈਦਿਕ ਪੱਧਤੀ ਦੇ ਨਾਲ ਮਿਆਰੀ ਸਿਹਤ ਸੇਵਾਵਾਂ ਮੁੱਹਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕਰਨਗੇ। ਜ਼ਿਲ੍ਹੇ ਵਿੱਚ ਲੋਕਾਂ ਨੂੰ ਸਰਕਾਰੀ ਡਿਸਪੈਂਸਰੀਆਂ ਵਿੱਚ ਆਯੁਰਵੈਦਿਕ ਇਲਾਜ ਨਾਲ ਸੰਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜਿਸਦੇ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਡਾਕਟਰ ਹਰਜੋਤ ਸ਼ਰਮਾ, ਡਾਕਟਰ ਅਮਨਦੀਪ ਸਿੰਘ, ਸੁਪਰਡੈਂਟ ਰਾਜਿੰਦਰ ਸਿੰਘ, ਬਲਜੀਤ ਸਿੰਘ, ਪ੍ਰੀਤੀ ਸ਼ਰਮਾ,ਉਪਵੈਦ ਰਾਜਿੰਦਰ ਸਿੰਘ, ਸੁਖਵਿੰਦਰ
ਸਿੰਘ, ਨਵਰਾਜ ਸਿੰਘ, ਰਣਜੀਤ ਸਿੰਘ, ਗੁਰਜੀਤ ਕੌਰ ਆਦਿ ਹਾਜ਼ਿਰ ਰਹੇ।

 

ਹੋਰ ਪੜ੍ਹੋ :-
ਵਧੀਕ ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ