ਡਾ. ਗੁਰਪ੍ਰੀਤ ਕੌਰ ਸ਼੍ਰੀ ਕਤਲਗੜ੍ਹ ਸਾਹਿਬ ਵਿੱਖੇ ਨਤਮਮਤਸਕ ਹੋਣ ਲਈ ਪੁੱਜੇ

Sorry, this news is not available in your requested language. Please see here.

ਸ਼੍ਰੀ ਚਮਕੌਰ ਸਾਹਿਬ, 13 ਨਵੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅੱਜ ਗੁਰੂਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿੱਖੇ ਨਤਮਮਤਸਕ ਹੋਣ ਲਈ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਗੁਰੂਦੁਆਰਾ ਸ਼੍ਰੀ ਗੜ੍ਹੀ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਸ਼੍ਰੀ ਚਮਕੌਰ ਸਾਹਿਬ ਪੁੱਜਣ ਉੱਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਗੁਰਦੁਆਰਾ ਸਾਹਿਬ ਦੇ ਰਜਿਸਟਰ ’ਤੇ ਦਸਤਖ਼ਤ ਵੀ ਕੀਤੇ।
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਹ ਸਿੱਖ ਇਤਹਾਸ ਦੀ ਪਾਵਨ ਧਰਤੀ ਵਿਖੇ ਜਿੱਥੇ ਅਨੇਕਾਂ ਸ਼ਹੀਦਾਂ ਦੇ ਖੂਨ ਨਾਲ ਰੰਗੀ ਧਰਤੀ ਦੇ ਦਰਸ਼ਨ ਕਰਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਬੱਚਿਆਂ ਨੂੰ ਸਾਡੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਬਾਰੇ ਜ਼ਰੂਰ ਦੱਸਿਆ ਜਾਣਾ ਚਾਹੀਦਾ ਹੈ। ਅੱਜ ਸਾਨੂੰ ਸਾਡੇ ਗੌਰਵਮਈ ਇਤਹਾਸ ਤੋਂ ਸੇਧ ਲੈਣ ਦੀ ਲੋੜ ਹੈ ਅਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਪਵਿੱਤਰ ਸਥਾਨ ਦੇ ਦਰਸ਼ਨ ਲਾਜ਼ਮੀ ਕਰਵਾਉਣ।
ਉਨ੍ਹਾਂ ਦੇ ਨਾਲ ਹਲਕਾ ਚਮਕੌਰ ਸਾਹਿਬ ਦੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਹਾਜ਼ਰ ਸਨ। ਡਾਕਟਰ ਗੁਰਪ੍ਰੀਤ ਨੇ ਪਹੁੰਚੀਆਂ ਸੰਗਤਾਂ ਨੂੰ ਮਿਲ ਕੇ ਤਸਵੀਰਾਂ ਵੀ ਖਿਚਵਾਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ, ਐਸ.ਐਸ.ਪੀ ਡਾ. ਸੰਦੀਪ ਗਰਗ, ਓ ਐਸ ਡੀ ਸ਼੍ਰੀ ਓਂਕਾਰ ਸਿੰਘ, ਸਹਾਇਕ ਕਮਿਸ਼ਨਰ ਰੂਪਨਗਰ ਸ਼੍ਰੀ ਅਨਮਜੋਤ ਕੌਰ, ਐਸ. ਪੀ ਰਾਜਪਾਲ ਸਿੰਘ ਹੁੰਦਲ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ, ਡੀ ਐੱਸ ਪੀ ਸ. ਜਰਨੈਲ ਸਿੰਘ, ਬਰਿੰਦਰਜੀਤ ਸਿੰਘ ਬਾਹਠ ਪੀਏ ਵਿਧਾਇਕ,  ਐਨ ਪੀ ਰਾਣਾ, ਅੰਮ੍ਰਿਤ ਕੌਰ ਨਾਗਰਾ, ਸੁਖਵੀਰ ਸਿੰਘ ਐਮ.ਸੀ ਸ੍ਰੀ ਚਮਕੌਰ ਸਾਹਿਬ, ਭੂਸ਼ਨ ਰਾਣਾ, ਜਗਮੋਹਨ ਸਿੰਘ ਰੰਗੀਆਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।