ਡਿਪਟੀ ਕਮਿਸ਼ਨਰ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

VISHESH
ਡਿਪਟੀ ਕਮਿਸ਼ਨਰ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Sorry, this news is not available in your requested language. Please see here.

ਨਵਾਂਸ਼ਹਿਰ, 1 ਨਵੰਬਰ 2021
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੋਬਾਇਲ ਵੈਨ ਦੁਆਰਾ  ਲੋਕਾਂ ਨੂੰ ਕੀਤਾ ਗਿਆ  ਜਾਗਰੂਕ
ਇਸ ਮੌਕੇ ਜ਼ਿਲਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੇ ਸਪੈਸ਼ਲ ਸਮਰੀ ਰਵੀਜ਼ਨ ਦਾ ਪ੍ਰੋਗਰਾਮ 1 ਨਵੰਬਰ 2021 ਤੋਂ 30 ਨਵੰਬਰ 2021 ਤੱਕ ਚਲਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਸਪੈਸ਼ਨ ਸਮਰੀ ਰਵੀਜ਼ਨ ਦੌਰਾਨ ਬੀ. ਐਲ. ਓਜ਼ ਨਿਸਚਿਤ ਮਿਤੀਆਂ 6 ਨਵੰਬਰ 2021 (ਦਿਨ ਸਨਿੱਚਰਵਾਰ), 7 ਨਵੰਬਰ 2021 (ਦਿਨ ਐਤਵਾਰ), 20 ਨਵੰਬਰ 2021 (ਦਿਨ ਸਨਿੱਚਰਵਾਰ) ਅਤੇ 21 ਨਵੰਬਰ 2021 (ਦਿਨ ਐਤਵਾਰ) ਨੂੰ ਆਪਣੇ-ਆਪਣੇ ਪੋਲਿੰਗ ਬੁਥਾਂ ’ਤੇ ਬੈਠਣਗੇ ਅਤੇ ਉਨਾਂ ਵੱਲੋਂ ਫਾਰਮ ਨੰਬਰ 6, 7, 8, 8ਏ ਭਰੇ ਅਤੇ ਪ੍ਰਾਪਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਉੱਤੇ ਲਾਗਇੰਨ ਕਰਕੇ ਜਾਂ ਵੋਟਰ ਹੈਲਪ ਲਾਈਨ ਐਪਸ ਡਾਊਨਲੋਡ ਕਰਕੇ ਬਿਨੈਕਾਰ ਆਪਣੇ ਪੱਧਰ ’ਤੇ ਫਾਰਮ ਨੰਬਰ 6, 7, 8, 8ਏ ਅਪਲਾਈ ਅਤੇ ਸੋਧ ਕਰ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਟੋਲ ਫਰੀ ਨੰਬਰ 1950 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਐਸ. ਐਸ. ਪੀ ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਬਲਾਚੌਰ ਦੀਪਕ ਰੋਹੇਲਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਕੈਪਸ਼ਨ :-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ। ਨਾਲ ਹਨ ਐਸ. ਐਸ. ਪੀ ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਤੇ ਹੋਰ।