ਐਮਰਜੈਂਸੀ ਸਿਹਤ ਸੇਵਾਵਾਂ ਦੀ ਰਾਤ ਸਮੇਂ ਅਚਨਚੇਤੀ ਚੈਕਿੰਗ

Sorry, this news is not available in your requested language. Please see here.

*ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਡਾ. ਔਲ਼ਖ  
ਬਰਨਾਲਾ, 5 ਅਕਤੂਬਰ  :-  
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਪ੍ਰਤੀ ਹੋਰ ਸੁਧਾਰ ਕਰਨ ਤੇ ਉੱਤਮ ਬਣਾਉਣ ਲਈ ਸਮੇੰ ਸਮੇਂ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਬਰਨਾਲਾ  ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ  ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਵੱਲੋ ਸਿਹਤ ਵਿਭਾਗ ਬਰਨਾਲਾ ਅਧੀਨ ਆਉਂਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਰਾਤ ਦੇ ਸਮੇਂ ਐਮਰਜੈਂਸੀ ਸਿਹਤ ਸੇਵਾਵਾਂ ਦੀ ਚੈਕਿੰਗ ਕੀਤੀ ਗਈ ।
ਸਿਵਲ ਸਰਜਨ ਬਰਨਾਲਾ ਵੱਲੋਂ ਖੁਦ ਵੀ ਰਾਤ ਸਮੇਂ ਐਮਰਜੈਂਸੀ ਸਿਹਤ ਸੇਵਾਵਾਂ ਦੀ ਜਾਂਚ ਕਰਨ ਲਈ ਕਮਿਊਨਟੀ ਸਿਹਤ ਕੇਂਦਰ ਧਨੌਲਾ ਦਾ ਦੌਰਾ ਕੀਤਾ ਗਿਆ। ਡਾ. ਗੁਰਮਿੰਦਰ ਕੌਰ ਔਜਲਾ ਡੀ.ਐਮ.ਸੀ. ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ, ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਵੱਲੋਂ ਲੇਬਰ ਰੂਮ ਜ਼ੱਚਾ ਬੱਚਾ ਵਾਰਡ ਸਿਵਲ ਹਸਪਤਾਲ ਵਿਖੇ, ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫਸਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਤਪਾ ਅਤੇ ਕਮਿਊਨਟੀ ਸਿਹਤ ਕੇਂਦਰ ਭਦੌੜ ਵਿਖੇ ਚੈਕਿੰਗ ਕੀਤੀ ਗਈ।

 

ਹੋਰ ਪੜ੍ਹੋ :- ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਭਲਕੇ 09 ਵਜੇ ਤੋਂ 02 ਵਜੇ ਤੱਕ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ ਪੰਚਾਲ