ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਤਰਜੀਹੀ ਆਧਾਰ ’ਤੇ ਹੱਲ ਕਰਨ ਉਤੇ ਜ਼ੋਰ

Sorry, this news is not available in your requested language. Please see here.

—-ਉਪ ਮੰਡਲ ਮੈਜਿਸਟ੍ਰੇਟ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਡਾਂ ਤੇ ਅਧਿਕਾਰੀਆਂ ਨਾਲ ਮੀਟਿੰਗ
—ਕਈ ਮਸਲੇ ਮੌਕੇ ’ਤੇ ਕੀਤੇ ਗਏ ਹੱਲ

ਬਰਨਾਲਾ, 14 ਸਤੰਬਰ :- 

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਜ਼ਾਦੀ ਘੁਲਾਟੀਆਂ/ ਉਨਾਂ ਦੇ ਵਾਰਡਾਂ ਦੇ ਮਸਲੇ ਹੱਲ ਕਰਨ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਮੁਹਿੰਮ ਤਹਿਤ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ ਵੱਲੋਂ ਮੀਟਿੰਗ ਕੀਤੀ ਗਈ।
ਉਨਾਂ ਆਜ਼ਾਦੀ ਘੁਲਾਟੀਆਂ/ਵਾਰਡਾਂ ਨੂੰ ਵੱਖ ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਪੁੱਛਿਆ । ਇਸ ’ਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਜਥੇਬੰਦੀਆਂ ਦੇ ਅਹੁਦੇਦਾਰਾਂ/ਨੁਮਾਇੰਦਿਆਂ ਨੇ ਸੁਤੰਤਰਤਾ ਸੈਨਾਨੀਆਂ ਦੇ ਵਾਰਡਾਂ ਵੱਲੋਂ ਸਰਕਾਰੀ ਬੱਸਾਂ ’ਚ ਮੁਫਤ ਸਫਰ ’ਚ ਆਉਦੀ ਮੁਸ਼ਕਲ, ਕਈ ਇਲਾਕਿਆਂ ਦੀਆਂ ਸਟਰੀਟ ਲਾਈਟਾਂ, ਬੱਸ ਰੂਟਾਂ ਆਦਿ ਮਸਲੇ ਰੱਖੇ ਗਏ।
ਇਸ ਮੌਕੇ ਐਸਡੀਐਮ ਗੋਪਾਲ ਸਿੰਘ ਵੱਲੋਂ ਕੁਝ ਮਸਲੇ ਮੌਕੇ ’ਤੇ ਹੱਲ ਕੀਤੇ ਗਏ ਅਤੇ ਕਈ ਸਮੱਸਿਆਵਾਂ ਦੇ ਸਮਾਂਬੱਧ ਨਿਬੇੜੇ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।  ਉਨਾਂ ਸਾਰੇ ਵਿਭਾਗਾਂ ਦੇ ਸਟਾਫ ਨੂੰ ਆਖਿਆ ਕਿ ਆਜ਼ਾਦੀ ਘੁਲਾਟੀਆਂ ਜਾਂ ਉਨਾਂ ਦੇ ਵਾਰਸਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਦਿੱਤੀਆਂ ਜਾਣ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸੁਖਪਾਲ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ‘ਆਪ੍ਰੇਸ਼ਨ ਲੋਟਸ’ ਰਾਹੀਂ ਪੰਜਾਬ ‘ਚ ‘ਆਪ’ ਸਰਕਾਰ ਡੇਗਣ ਦੀ ਕੋਸ਼ਿਸ਼ ਕਰਨ ਦੇ ਲਗਾਏ ਦੋਸ਼