ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਕੀਤਾ ਜਾ ਰਿਹਾ ਹੈ ਰੋਜ਼ਗਾਰ ਮੇਲੇ ਦਾ ਆਯੋਜਨ

Sorry, this news is not available in your requested language. Please see here.

ਐਸ.ਏ.ਐਸ.ਨਗਰ, 27 ਮਾਰਚ :- 
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 28 ਮਾਰਚ 2023 ਦਿਨ ਮੰਗਲਵਾਰ ਸਵੇਰੇ 10:00 ਵਜੇ ਸਰਕਾਰੀ ਕਾਲਜ, ਡੇਰਾ ਬੱਸੀ ਵਿਖੇ ਰੋਜ਼ਗਾਰ ਮੇਲੇ-ਕਮ-ਸਵੈ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਡੀ.ਬੀ.ਈ.ਈ. ਵਲੋਂ ਵੱਖ-ਵੱਖ ਨਾਮੀ ਕੰਪਨੀਆਂ ਦੇ ਨਿਯੋਜਕਾਂ ਜਿਵੇਂ ਕਿ ਏਅਰਟੈਲ, ਨੈਟਸਮਾਰਟਜ਼, ਜੀ.ਸੀ.ਬੀ.ਐਲ., ਐਲੀਨਾ ਆਟੋਜ਼ ਇੰਡ:, ਇੰਡਸਿੰਡ ਬੈਂਕ, ਸ਼ੋਪ ਐਂਡ ਸਰਵਿਸ਼ਿਜ ਆਦਿ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਪ੍ਰਾਰਥੀਆਂ ਲਈ ਅਕਾਊਂਟਸ ਮੈਨੇਜਰ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਐਗਜੈਗਟਿਵ ਅਫਸਰ, ਕਸਟਮਰ ਕੇਅਰ ਐਗਜੈਗਟਿਵ, ਸੀ.ਐਨ.ਸੀ.ਓਪਰੇਟਰ, ਟਰਨਰ, ਫਿਟਰ, ਆਈ.ਟੀ.ਆਈ./ਡਿਪਲੋਮਾ/ਬੀ.ਟੈਕ (ਆਟੋਮੋਬਾਇਲ, ਮਕੈਨੀਕਲ) ਜੂਨੀਅਰ ਕੰਪਿਊਟਰ ਆਪਰੇਸ਼ਨ ਅਫਸਰ, ਆਦਿ ਸੈਕਟਰਾਂ ਵਿੱਚ ਆਸਾਮੀਆਂ ਉਪਲੱਬਧ ਹੋਣਗੀਆਂ। ਜਿਸ ਵਿੱਚ ਮੈਟ੍ਰਿਕ, ਬਾਰਵੀਂ, ਆਈ.ਟੀ.ਆਈ./ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਦੇ ਨਾਲ ਹੀ ਸਵੈ ਰੋਜ਼ਗਾਰ ਏਜੰਸੀਆਂ ਜਿਵੇਂ ਕਿ ਬੈਕਫਿੰਕੋ, ਐਸ.ਸੀ.ਕਾਰਪੋਰੇਸ਼ਨ, ਡੇਅਰੀ ਵਿਕਾਸ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ ਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਪੰਜਾਬ ਸਰਕਾਰ/ਭਾਰਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਨੇ ਦੱਸਿਆ ਕਿ  ਡੀ.ਬੀ.ਈ.ਈ. ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਨਾਮੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਰੋਜ਼ਗਾਰ ਮੇਲਾ ਅਤੇ ਸਵੈ ਰੋਜ਼ਗਾਰ ਏਜੰਸੀਆਂ ਨਾਲ ਮਿਲ ਕੇ ਸਵੈ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਜ਼ਿਲ੍ਹੇ ਦੇ ਪ੍ਰਾਰਥੀਆਂ ਦੇ ਚੰਗੇਰੇ ਭਵਿੱਖ ਲਈ ਅਜਿਹੇ ਰੋਜ਼ਗਾਰ ਮੇਲੇ ਅਤੇ ਸਵੈ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੇ ਰੀਜਿਊਮ ਦੀਆਂ 4-5 ਕਾਪੀਆਂ ਨਾਲ ਲੈ ਕੇ ਉਕਤ ਰੋਜ਼ਗਾਰ ਮੇਲੇ ਵਿੱਚ ਸਰਕਾਰੀ ਕਾਲਜ, ਡੇਰਾ ਬੱਸੀ ਵਿਖੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ,ਡੀ.ਬੀ.ਈ.ਈ. ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 16 ਫਰਵਰੀ 2023 ਤੋਂ  ਸ਼ੁਰੂ ਕੀਤੇ ਹਰ ਵੀਰਵਾਰ ਪਲੇਸਮੈਂਟ ਕੈਂਪ (ਸਰਕਾਰੀ ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ) ਦੀ ਲੜੀ ਤਹਿਤ ਮਿਤੀ 29 ਮਾਰਚ 2023 ਬੁੱਧਵਾਰ ਨੂੰ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ. 461 ਤੀਜੀ ਮਜਿੰਲ ਡੀ.ਸੀ.ਕੰਪਲੈਕਸ ਸੈਕਟਰ-76 ਐਸ.ਏ.ਐਸ ਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।