ਦਿਵਿਆਂਗਜ਼ਨਾਂ ਨੂੰ ਰੋਜ਼ਗਾਰ ਚਲਾਉਣ ਲਈ ਘੱਟ ਵਿਆਜ ਦਰਾਂ ਤੇ ਕਰਜ਼ਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ 1, 2 ਅਤੇ 3 ਦਸੰਬਰ ਨੂੰ ਲੱਗਣਗੇ ਵਿਸੇਸ਼ ਕੈਂਪ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Sorry, this news is not available in your requested language. Please see here.

ਫਿਰੋਜ਼ਪੁਰ 26 ਨਵੰਬਰ 2021 

ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜ਼ਨਾਂ ਨੂੰ ਰੋਜ਼ਗਾਰ ਚਲਾਉਣ ਲਈ ਘੱਟ ਵਿਆਜ ਦਰਾਂ ਤੇ ਕਰਜ਼ਾ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਵਿਸੇਸ਼ ਕੈਂਪ ਲਗਾਏ ਜਾਣਗੇ। ਇਹ ਵਿਸ਼ੇਸ਼ ਕੈਂਪ ਮਿਤੀ 1 ਦਸੰਬਰ 2021 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ 2 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ ਅਤੇ 3 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਹੋਰ ਪੜ੍ਹੋ :-ਸਿਟਰਸ ਅਸਟੇਟ ਅਬੋਹਰ ਵੱਲੋਂ ਪਿੰਡ ਸੱਪਾਂਵਾਲੀ ਵਿਖੇ ਇਕ ਰੋਜਾ ਕਿਸਾਨ ਸਿਖਲਾਈ ਕੈਂਪ ਆਯੋਜਿਤ