ਵੋਟਰਾਂ ਵਿਚ ਉਤਸ਼ਾਹ ਭਰਨ ਲਈ ਬਣਾਏ 14 ਪਿੰਕ ਬੂਥ ਤੇ 145 ਮਾਡਲ ਪੋਲਿੰਗ ਸਟੇਸ਼ਨ

ਵੋਟਰਾਂ ਵਿਚ ਉਤਸ਼ਾਹ ਭਰਨ ਲਈ ਬਣਾਏ 14 ਪਿੰਕ ਬੂਥ ਤੇ 145 ਮਾਡਲ ਪੋਲਿੰਗ ਸਟੇਸ਼ਨ
ਵੋਟਰਾਂ ਵਿਚ ਉਤਸ਼ਾਹ ਭਰਨ ਲਈ ਬਣਾਏ 14 ਪਿੰਕ ਬੂਥ ਤੇ 145 ਮਾਡਲ ਪੋਲਿੰਗ ਸਟੇਸ਼ਨ

Sorry, this news is not available in your requested language. Please see here.

ਗੁਰਦਾਸਪੁਰ, 19 ਫਰਵਰੀ  2022

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਗੁਰਦਾਸਪੁਰ ਜਿਲੇ ਵਿਚ 14 ਪਿੰਕ ਬੂਥ ਤੇ 145 ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ  ਦੱਸਿਆ ਕਿ ਪਿੰਕ ਬੂਥਾਂ ਉੱਪਰ ਕੇਵਲ ਮਹਿਲਾ ਸਟਾਫ ਨੂੰ ਹੀ ਤਾਇਨਾਤ ਕੀਤਾ ਗਿਆ ਹੈ ਅਤੇ ਹਰੇਕ ਵਿਧਾਨ ਸਭਾ ਹਲਕੇ ਅੰਦਰ 2-2 ਪਿੰਕ ਬੂਥ ਹਨ। ਇਨ੍ਹਾਂ ਬੂਥਾਂ ਨੂੰ ਗੁਲਾਬੀ ਰੰਗ ਵਿਚ ਰੰਗਿਆ ਗਿਆ ਅਤੇ ਸ਼ਮਿਆਨਾ ਵੀ ਇਸੇ ਰੰਗ ਦਾ ਹੈ।

ਹੋਰ ਪੜ੍ਹੋ :-ਵੋਟ ਪਾਉਣ ਲਈ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਨਾਖਤੀ ਕਾਰਡ ਹੋਣਾ ਜ਼ਰੂਰੀ

ਇਸ ਤੋਂ ਇਲਾਵਾ ਮਾਡਲ ਪੋਲਿੰਗ ਸਟੇਸ਼ਨਾਂ ਅੰਦਰ ਵੋਟਰਾਂ ਦੇ ਸਵਾਗਤ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੇ ਮਸਕਟ ‘ਸ਼ੇਰਾ’ ਦੇ ਕਟ ਆਊਟ ਲਗਾਉਣ ਤੋਂ ਇਲਾਵਾ ਰੰਗੋਲੀ ਬਣਾਉਣ , ਨਵੇਂ ਵੋਟਰਾਂ ਦਾ ਸਵਾਗਤ ਕਰਨ ਤੇ ਸੈਲਫੀ ਪੁਆਇੰਟ ਵੀ ਬਣਾਏ ਗਏ ਹਨ।ਇਸ ਤੋਂ ਇਲਾਵਾ ਹਰੇਕ ਵਿਧਾਨ ਸਭਾ ਹਲਕੇ ਵਿੱਚ 1-1 ਯੈਲੋ ਪੋਲਿੰਗ ਬੂਥ, ਜਿਥੇ ਸਾਰਾ ਪੋਲਿੰਗ ਸਟਾਫ ਦਿਵਿਆਗ ਹਨ। ਇਨ੍ਹਾਂ ਪੋਲਿੰਗ ਬੂਥਾਂ ਵਿਚ ਮਰਦ ਤੇ ਔਰਤ ਦੋਵੇ ਵੋਟ ਪਾ ਸਕਦੇ ਹਨ।

ਗੁਰਦਾਸਪੁਰ ਜਿਲ੍ਹੇ ਵਿਚ ਬਣਾਏ ਗਏ ‘ਪਿੰਕ ਬੂਥ ’ ਦੀ ਤਸਵੀਰ।