ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ ‘ਤੇ ਪਾਬੰਦੀ

SANDEEP HANS
ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

Sorry, this news is not available in your requested language. Please see here.

ਪਟਿਆਲਾ, 2 ਫਰਵਰੀ 2022

ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ‘ਤੇ ਪਾਬੰਦੀ ਲਾਈ ਹੈ।

ਹੋਰ ਪੜ੍ਹੋ :-ਸੋ ਫੀਸਦੀ ਵੈਕਸੀਨੇਸ਼ਨ ਮੁਕੰਮਲ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਹੈ ਖੁਦ ਨਿਗਰਾਨੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।