ਐਸ.ਏ.ਐਸ ਨਗਰ 24 ਸਤੰਬਰ :-
ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾਂ ਗੁਰਬਚਨ ਸਿੰਘ ਦੀ ਅਗਵਾਈ ਹੇਠ ਕਿਸਾਨ ਭਲਾਈ ਵਿਭਾਗ ਬਲਾਕ ਮਾਜਰੀ ਵੱਲੋਂ ਪਿੰਡ ਦੁਸਾਰਨਾ ਅਤੇ ਫਤਿਹਗੜ੍ਹ ਵਿਖੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ।
ਇਸ ਮੌਕੇ ਡਾਂ ਗੁਰਪ੍ਰੀਤ ਸਿੰਘ ਏ.ਡੀ.ੳ ਨੇ ਦੱਸਿਆ ਕਿ ਬਲਾਕ ਵਿੱਚ ਸਰਕਲ ਵਾਈਜ਼ ਟੀਮਾਂ ਬਣਾਈਆਂ ਗਈਆਂ ਹਨ ਜੋ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨ ਕੈਂਪ ਲਗਾਕੇ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਜੇਕਰ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ 5.5 ਕਿਲੋ ਨਾਈਟ੍ਰੋਜਨ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਤਕ ਪ੍ਰਤੀ ਟਨ ਪਰਾਲੀ ਦੇ ਹਿਸਾਬ ਨਾਲ ਨੁਕਸਾਨ ਹੁੰਦਾ ਹੈ I ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਮਨਪਾਲ ਸਿੰਘ ਨੇ ਦੱਸਿਆ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਪਰਾਲੀ ਦੀ ਰਹਿੰਦ-ਖੂੰਹਦ ਦੇ ਜ਼ਮੀਨ ਵਿੱਚ ਗਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜਰੂਰੀ ਪੌਸ਼ਟਿਕ ਤੱਤਾਂ ਵਿੱਚ ਵਾਧਾ ਹੁੰਦਾ ਹੈ।
ਇਸ ਮੌਕੇ ਸ਼੍ਰੀ ਜਸਵੰਤ ਸਿੰਘ ਏ.ਟੀ.ਐਮ ਨੇ ਆਤਮਾ ਸਕੀਮਾ ਤਹਿਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਟ੍ਰੇਨਿੰਗਾਂ ਬਾਰੇ ਜਾਣਕਾਰੀ ਦਿੱਤੀ I ਸ਼੍ਰੀ ਕੁਲਦੀਪ ਸਿੰਘ ਏ.ਐਸ.ਆਈ ਨੇ ਕਿਸਾਨਾਂ ਨੂੰ ਝੋਨੇ ਦੀ ਮਧਰੇ ਹੋਣ ਦੀ ਸਮਸਿਆ ਤੋਂ ਜਾਣੂੰ ਕਰਵਾਇਆ ਅਤੇ ਕਿਸੀ ਵੀ ਦਵਾਈ ਦਾ ਛਿੜਕਾਅ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿਤੀI ਇਸ ਮੌਕੇ ਤੇ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੁਸਰਨਾ ,ਮਲਕੀਤ ਸਿੰਘ , ਸਤਪਾਲ ਸਿੰਘ, ਅਵਤਾਰ ਸਿੰਘ ਅਤੇ ਹੋਰ ਕਿਸਾਨਾਂ ਨੇ ਸ਼ਮੂਲੀਅਤ ਕੀਤੀ I

हिंदी






