ਸਾਉਣੀ 2022 ਦੌਰਾਨ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਲੈਣ ਲਈ ਕਿਸਾਨ 15 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ : ਡਾ ਹਰਬੰਸ ਸਿੰਘ 

Sorry, this news is not available in your requested language. Please see here.

–ਪਰਾਲੀ ਨਾ ਸਾੜੇ ਜੋ, ਸਭ ਤੋਂ ਸਮਝਦਾਰ ਹੈ ਉਹ
–ਸਬਸਿਡੀ ਸਬੰਧੀ ਜਾਣਕਾਰੀ ਲਈ ਨੰਬਰ ਜਾਰੀ 
ਬਰਨਾਲਾ , 1 ਅਗਸਤ :-  
ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਪਰਾਲੀ ਸਾਂਭਣ ਵਾਲੀਆਂ ਮਸੀਨਾਂ ‘ਤੇ ਸਬਸਿਡੀ ਦੇਣ ਸਬੰਧੀ ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਸੁਪਰ ਸੀਡਰ, ਐਸ.ਐਮ.ਐਸ, ਹੈਪੀਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਜੀਰੋ ਟਿੱਲ ਡਰਿੱਲ, ਬੇਲਰ,ਰੇਕ,ਸਰਬ ਮਾਸਟਰ/ਰੋਟਰੀ ਸ਼ਲੈਸ਼ਰ, ਕਰਾਪ ਰੀਪਰ, ਉਲਟਾਵੇ ਪਲਾਓ ‘ਤੇ ਸਬਸਿਡੀ ਦਿੱਤੀ ਜਾਣੀ ਹੈ ਤਾਂ ਜੋ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਵੀਰ ਇਸ ਸਬੰਧੀ ਪੰਜਾਬ ਸਰਕਾਰ ਦੀ ਵੈੱਬਸਾਈਟ agrimachinerypb.com ‘ਤੇ 15 ਅਗਸਤ 2022 ਤੱਕ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਵਾਸਤੇ ਅਪਲਾਈ ਕਰਨ ਅਤੇ ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜੀ ਅਫਸਰ ਬਰਨਾਲਾ ਸ੍ਰੀ ਸੁਖਪਾਲ ਸਿੰਘ- 9872449779, ਬਲਾਕ ਖੇਤੀਬਾੜੀ ਅਫਸਰ ਸਹਿਣਾ ਸ੍ਰੀ ਗੁਰਚਰਨ ਸਿੰਘ – 9501106612, ਬਲਾਕ ਖੇਤੀਬਾੜੀ ਅਫਸਰ ਮਹਿਲਕਲਾਂ ਸ੍ਰੀ ਜਰਨੈਲ ਸਿੰਘ – 9915280710 , ਸ੍ਰੀ ਗੁਰਿੰਦਰ ਸਿੰਘ ਖੇਤੀਬਾੜੀ ਇੰਜਨੀਅਰ ਬਰਨਾਲਾ-9530679424, ਸ੍ਰੀ ਬੇਅੰਤ ਸਿੰਘ ਤਕਨੀਸ਼ੀਅਨ ਗਰੇਡ—1 – 9501106611 ਨਾਲ ਸੰਪਰਕ ਕਰ ਸਕਦੇ ਹਨ। ਖੇਤੀਬਾੜੀ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਅਪੀਨ ਕੀਤੀ ਹੈ ਕਿ ਕਿਸਾਨ ਭਰਾਵੋ, ਇਸ ਸਕੀਮ ਦਾ ਪੂਰਾ ਲਾਭ ਉਠਾਓ ਤਾਂ ਜੋ ਆਪਾਂ ਮਿਲ ਕੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਨੱਥ ਪਾ ਸਕੀਏ।