ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਏ ਜਾਣਗੇ ਫ਼ਿਲਮ ਮੇਕਿੰਗ ਮੁਕਾਬਲੇ

VC with Incharges of LLC Schools
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਏ ਜਾਣਗੇ ਫ਼ਿਲਮ ਮੇਕਿੰਗ ਮੁਕਾਬਲੇ

Sorry, this news is not available in your requested language. Please see here.

ਪਟਿਆਲਾ, 2 ਨਵੰਬਰ 2021

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫ਼ਿਲਮ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ‘ਚ 9ਵੀਂ ਤੋਂ 12ਵੀਂ ਕਲਾਸ ਤੱਕ ਜਾ ਫੇਰ 15 ਤੋਂ 18 ਤੱਕ ਦੇ ਬੱਚੇ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਲਈ, ਮੁਕਾਬਲੇ ਦੇ ਨਿਯਮਾਂ ਅਤੇ ਸ਼ਰਤਾਂ ਸਮੇਤ ਬਿਨੈ ਪੱਤਰ www.pulsa.punjab.gov.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਬਿਨੈ-ਪੱਤਰ ਜਮ੍ਹਾਂ ਕਰਨ ਦੀ ਆਖਰੀ ਮਿਤੀ 8 ਨਵੰਬਰ ਹੈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਨਾਈ ਦਿਵਾਲੀ

ਇਸ ਸਬੰਧੀ ਸੀ.ਜੇ.ਐਮ ਪਰਮਿੰਦਰ ਕੌਰ ਨੇ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਫਿਲਮ ਮੇਕਿੰਗ ਮੁਕਾਬਲੇ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਤੋਂ ਇਲਾਵਾ ਇਸ ਫਿਲਮ ਮੇਕਿੰਗ ਮੁਕਾਬਲੇ ਵਿੱਚ ਭਾਗ ਲੈਣ ਲਈ ਅਧਿਆਪਕਾਂ ਅਤੇ ਇਸ ਫਿਲਮ ਮੇਕਿੰਗ ਮੁਕਾਬਲੇ ਵਿੱਚ ਭਾਗ ਲੈਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੈਨਲ ਐਡਵੋਕੇਟ ਤਾਇਨਾਤ ਕੀਤੇ ਗਏ ਹਨ।

ਸੀ.ਜੇ.ਐਮ ਪਰਮਿੰਦਰ ਕੌਰ ਨੇ ਕਿਹਾ ਕਿ ਉਕਤ ਮੁਕਾਬਲਿਆ ‘ਚ ਬਿਨੈ ਪੱਤਰ ਜਮ੍ਹਾਂ ਕਰਾਉਣ ਲਈ ਕੋਈ ਦਾਖਲਾ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਭਾਗੀਦਾਰ ਨੂੰ ਪ੍ਰਸ਼ੰਸਾ ਪੱਤਰ ਜਾਰੀ ਕੀਤੇ ਜਾਣਗੇ ਅਤੇ ਪਹਿਲਾਂ ਇਨਾਮ 15 ਹਜ਼ਾਰ, ਦੂਸਰਾ ਸਥਾਨ 10 ਹਜ਼ਾਰ ਤੇ ਤੀਜਾ ਸਥਾਨ 5 ਹਜ਼ਾਰ ਰੁਪਏ ਦਿੱਤਾ ਜਾਵੇਗਾ।