ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ  ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕੀਤਾ

RANA
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕੀਤਾ

Sorry, this news is not available in your requested language. Please see here.

ਰੂਪਨਗਰ, 01 ਦਸੰਬਰ 2021
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ  ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਰਾਜ ਰਾਣੀ ਦੇ ਦੇਹਾਂਤ ‘ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।

ਹੋਰ ਪੜ੍ਹੋ :-ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ
ਅੱਜ ਉਨ੍ਹਾਂ ਤੋਂ ਇਲਾਵਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਪਹਿਲਵਾਨ,ਰਾਣਾ ਵਰਿੰਦਰ ਸਿੰਘ,ਗਾਇਕ ਭੁਪਿੰਦਰ ਬੱਬਲ, ਐਚ.ਐਸ. ਭੰਗੂ ਐਕਸੀਅਨ ਪੀਐੱਸਪੀਸੀਐੱਲ,ਸਮੇਤ ਹੋਰ ਪਤਵੰਤਿਆਂ ਨੇ ਵੀ ਰਾਣਾ ਕੇ.ਪੀ ਸਿੰਘ ਨਾਲ ਨੇ ਵੀ ਦੁੱਖ ਸਾਂਝਾ ਕੀਤਾ।
ਦੁੱਖ ਦੀ ਇਸ ਘੜੀ ਵਿੱਚ ਵਿੱਚ ਅੱਜ ਇਸ ਮੌਕੇ ‘ਤੇ ਰਮੇਸ਼ ਦਸਗਰਾਂਈ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸੁੱਖਵਿੰਦਰ ਸਿੰਘ ਵਿਸਕੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੂਪਨਗਰ, ਕਮਲਦੇਵ ਜੋਸ਼ੀ ਡਾਇਰੈਕਟਰ ਪੀਆਰਟੀਸੀ, ਹਰਬੰਸ ਲਾਲ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਅਨੰਦਪੁਰ ਸਾਹਿਬ, ਪਿਆਰਾਸਿੰਘ ਜੈਸਵਾਲ ਪ੍ਰਧਾਨ ਟਰੱਕ ਯੂਨੀਅਨ ਨੰਗਲ,ਅਸ਼ਵਂਨੀ ਸ਼ਰਮਾ ਨੂਰਪੁਰਬੇਦੀ, ਡਾ. ਗੁਰਿੰਦਰਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਕਮਿਸ਼ਨ, ਸੁਰਿੰਦਰ ਸਿੰਘ ਹਰੀਪੁਰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਰੂਪਨਗਰ, ਕੌਸਲਰ ਪੋਮੀ ਸੋਨੀ, ਅਸੋਕ ਵਾਹੀ, ਅਮਰਿੰਦਰ ਸਿੰਘ, ਦੇਸ ਰਾਜ ਸੈਣੀ ਆਦਿ ਵੀ ਹਾਜ਼ਰ ਸਨ।ਸਵਰਗੀ ਮਾਤਾ ਰਾਜ ਰਾਣੀ ਜੀ ਨਮਿੱਤ ਅੰਤਿਮ ਅਰਦਾਸ ਮਿਤੀ 5 ਦਸੰਬਰ ਨੂੰ ਗੁਰੂਦੁਆਰਾ ਹੈਡ ਦਰਬਾਰ ਕੋਟ ਪੁਰਾਣ (ਟਿੱਬੀ ਸਾਹਿਬ) ਰੂਪਨਗਰ  ਵਿਖੇ ਬਾਅਦ ਦੁਪਹਿਰ 1.00 ਵਜੇ ਤੋਂ 2.00 ਤੱਕ ਹੋਵੇਗੀ।
ਫੋਟੋ ਕੈਪਸ਼ਨ- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ।