ਬਰਨਾਲਾ ਵਿੱਚ ਵਿੱਢੀ ਸਫ਼ਾਈ ਮੁਹਿੰਮ, ਰੈਲੀ ਵੀ ਕੱਢੀ

Sorry, this news is not available in your requested language. Please see here.

ਸਰਕਾਰੀ ਸੀਨੀਅਰ ਸਕੂਲ ਸੰਧੂ ਪੱਤੀ ‘ਚ ਕਰਵਾਇਆ ਜ਼ਿਲਾ ਪੱਧਰੀ ਸਮਾਗਮ  
ਬਰਨਾਲਾ, 20 ਅਕਤੂਬਰ  :-
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਸ਼ਹਿਰ ਵਿਚ ਸਵੱਛਤਾ ਰੈਲੀ ਵੀ ਕੱਢੀ ਗਈ।
  ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸੁਖਪਾਲ ਸਿੰਘ ਨੇ ਕਿਹਾ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ-ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲਤਾ ਹਾਸਲ ਨਹੀਂ ਹੋ ਸਕਦੀ।
  ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਕਾਰਜਸਾਧਕ ਅਫ਼ਸਰ ਬਰਨਾਲਾ ਸੁਨੀਲ ਦੱਤ ਵਰਮਾ ਨੇ ਕਿਹਾ ਕਿ ਚੁਫੇਰੇ ਨੂੰ ਸਾਫ ਰੱਖਣਾ ਹਰ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਵਧ-ਚੜ੍ਹ ਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਡੀ.ਈ.ਓ. ਹਰਕੰਵਲਜੀਤ ਕੌਰ ਅਤੇ ਜ਼ਿਲ੍ਹਾ ਯੂਥ ਅਫ਼ਸਰ ਓਮਕਾਰ ਸੁਆਮੀ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹਾ ਪ੍ਰੋਗਰਾਮ ਇੱਕ ਚੰਗਾ ਉਪਰਾਲਾ ਹੈ। ਇਸ ਮੌਕੇ ਸਵੱਛਤਾ ਸੰਬੰਧੀ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਦੌਰਾਨ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਦੀ ਅਗਵਾਈ ਵਿਚ ਬਰਨਾਲਾ ਸ਼ਹਿਰ ਵਿਚ ਸਵੱਛਤਾ ਰੈਲੀ ਵੀ ਕੱਢੀ ਗਈ।

ਹੋਰ ਪੜ੍ਹੋ :- ਪਿਰਾਮਲ ਫਾਊਂਡੇਸਨ ਵਲੋ ਜਿਲ੍ਹੇ ਦੇ 97 ਸਕੂਲਾਂ ਚ 5800 ਤੋਂ ਵੱਧ ਬੱਚਿਆਂ ਦਾ ਬੌਧਿਕ ਮੁਲਾਕਣ ਕੀਤਾ ਗਿਆ