ਅੰਮ੍ਰਿਤਸਰ, 1 ਫਰਵਰੀ 2022
ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ. ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੋਰ ਪੜ੍ਹੋ :-ਪਿੰਡ ਮਾਹੂਆਣਾ ਬੋਦਲਾ ਵਿਖੇ ਕਿਸਾਨਾਂ ਨੂੰ ਖੇਤੀ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਇੰਨਟੈਲੀਜੈਂਸ ਇੰਨਪੁਟਸ ਦੇ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨਾਂ ਨੇ ਇਹ ਵੀ ਲਿਖਿਆ ਹੈ ਕਿ ਪ੍ਰਾਪਤ ਤਾਜਾ ਇੰਨਟੈਲੀਜੈਂਸ ਇੰਨਪੁਟਸ ਮੁਤਾਬਿਕ ਡਰੋਨ ਹਮਲੇ ਰਾਹੀਂ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਜਿਸ ਕਰਕੇ ਇਹ ਪਾਬੰਦੀ 12 ਅਪ੍ਰੈਲ 2022 ਤੱਕ ਲਗਾਈ ਜਾਂਦੀ ਹੈ।

हिंदी






