ਹਿੰਦ ਪਾਕਿ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਵਿਚ ਸਰਕਾਰੀ ਸਕੀਮਾਂ ਸਬੰਧੀ ਵਿਸੇਸ਼ ਕੈਂਪ 13 ਤੋਂ

Sorry, this news is not available in your requested language. Please see here.

ਫਾਜਿ਼ਲਕਾ, 11 ਅਗਸਤ :-  

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਦੀ ਨੀਤੀ ਤਹਿਤ ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਮਿਸ਼ਨ ਅਬਾਦ 30 ਤਹਿਤ ਹਿੰਦ ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿਚ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹਈਆ ਕਰਵਾਉਣ ਲਈ ਵਿਸੇਸ਼ ਕੈਂਪ 13 ਅਗਸਤ ਤੋਂ ਲੱਗਣੇ ਸ਼ੁਰੂ ਹੋਣਗੇ।
ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਨਾਲ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਵਿਸੇਸ਼ ਲਗਾਓ ਰਿਹਾ ਹੈ। ਇਸੇ ਤਹਿਤ ਇੰਨ੍ਹਾਂ ਪਿੰਡਾਂ ਦੇ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਦੀ ਪਹੁੰਚ ਬਣਾਉਣ ਲਈ ਵਿਸੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ 13 ਅਗਸਤ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪਿੰਡ ਢੰਡੀ ਕਦੀਮ, ਚੱਕ ਬਜੀਦਾ, ਹਸਤਾਂ ਕਲਾਂ, ਮਹਾਤਮ ਨਗਰ ਵਿਖੇ ਵਿਸੇਸ਼ ਕੈਂਪ ਲੱਗ ਰਹੇ ਹਨ। ਇੰਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ ਸਰਟੀਫਿਕੇਟ, ਦਿਹਾਤੀ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਮਗਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ, ਫੌਜ਼ ਵਿਚ ਭਰਤੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਿਨਾਂ੍ਹ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਸਹਿਕਾਰੀ ਵਿਭਾਗ, ਰਾਜ ਪੇਂਡੂ ਰੋਜੀ ਰੋਟੀ ਮਿਸ਼ਨ ਵੱਲੋਂ ਵੀ ਵਿਭਾਗੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਬਾਕੀ ਪਿੰਡਾਂ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ।