13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 4 ਅਗਸਤ
ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜਿ਼ਲ੍ਹਾ ਵਾਸੀ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ।
ਕੌਮੀ ਝੰਡੇ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਊਨ/ਸਿ਼ਲਕ ਖਾਦੀ ਤੋਂ ਬਣਿਆ ਹੋਵੇ। ਆਮ ਲੋਕ ਵੀ ਆਪਣੇ ਘਰਾਂ ਤੇ ਝੰਡਾ ਲਹਿਰਾ ਸਕਦੇ ਹਨ ਅਤੇ ਆਮ ਲੋਕਾਂ ਦੇ ਘਰਾਂ ਤੇ ਤਿਰੰਗਾ ਦਿਨ ਰਾਤ ਲਹਿਰਾਇਆ ਰਹਿ ਸਕਦਾ ਹੈ।
ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸਦਾ ਸਾਇਜ ਕੋਈ ਵੀ ਹੋ ਸਕਦਾ ਹੈ ਪਰ ਲੰਬਾਈ ਅਤੇ ਉਂਚਾਈ (ਚੌੜਾਈ) ਦਾ ਅਨੁਪਾਤ ਲਾਜਮੀ ਤੌਰ ਤੇ 3:2 ਹੋਵੇ। ਕੌਮੀ ਝੰਡਾ ਇਸ ਤਰਾਂ ਲਹਿਰਾਇਆ ਜਾਵੇ ਕਿ ਉਸਤੋਂ ਉੱਚਾ ਕੋਈ ਹੋਰ ਝੰਡਾ ਨਾ ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿੰਰਗਾ ਲਹਿਰਾਓ ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਝੰਡਾ ਲਹਿਰਾਉਂਦੇ ਸਮੇਂ ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਖਰਾਬ ਝੰਡਾ ਨਹੀਂ ਲਹਿਰਾਇਆ ਜਾਣਾ ਹੈ। ਕੌਮੀ ਝੰਡਾ ਬੁਲਾਰੇ ਦੇ ਡੈਸਕ ਤੇ ਨਹੀਂ ਲਪੇਟਿਆ ਜਾ ਸਕਦਾ ਹੈ।ਕੌਮੀ ਝੰਡੇ ਨੂੰ ਲੱਕ ਤੋਂ ਨੀਚੇ ਧਾਰਨ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਨਾਲ ਕੌਮੀ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ ਕਿਉਂਕਿ ਇਹ ਸਜ਼ਾਯੋਗ ਅਪਰਾਧ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਲੋਕ ਨਿਰਧਾਰਤ ਕੀਮਤ ਅਦਾ ਕਰਕੇ ਤਿਰੰਗਾ ਝੰਡਾ ਪ੍ਰਾਪਤ ਕਰ ਸਕਦੇ ਹਨ ਜਿਸ ਨੂੰ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਲਹਿਰਾਉਣ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ਤੇ ਵੀ ਅਪਲੋਡ ਜ਼ਰੂਰ ਕਰਨ।