15 ਜੁਲਾਈ ਨੂੰ ਜਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਅੰਦਰ ਲਗਾਏ ਜਾਣਗੇ ਫਲਦਾਰ ਪੋਦੇ-ਡਿਪਟੀ ਕਮਿਸਨਰ

Sorry, this news is not available in your requested language. Please see here.

ਪਠਾਨਕੋਟ: 12 ਜੂਨ 2022 :- ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਬਾਗਬਾਨੀ ਨੂੰ ਉਤਸਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਜੀ ਦੇ ਦਿਸਾ ਨਿਰਦੇਸਾਂ ਹੇਠ ਮਿਤੀ 15-7-2022 ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ । ਇਹ ਪ੍ਰਗਟਾਵਾ ਸ. ਹਰਬੀਰ ਸਿੰੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ, ਸਿੱਖਿਆ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਮਿਤੀ 15-7-2022 ਨੂੰ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਏ ਜਾਣਗੇ, ਜੋ ਕਿ ਨਾ ਸਿਰਫ ਦਿਨੋ ਦਿਨ ਦੂਸਿਤ ਹੋ ਰਹੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਮਦਦ ਕਰਨਗੇ, ਸਗੋਂ ਭਵਿੱਖ ਵਿੱਚ ਬੱਚਿਆਂ ਨੂੰ ਖੁਰਾਕੀ ਤੱਤ ਮੁਹੱਈਆ ਕਰਵਾਉਣ ਵਿੱਚ ਵੀ ਸਹਾਈ ਹੋਣਗੇ।
ਇਸ ਤੋਂ ਇਲਾਵਾ ਉਨਾਂ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਖੇਤੀ ਵਭਿੰਨਤਾ ਲਿਆਉਣ ਲਈ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਕਿਸਾਨਾਂ ਦਾ ਰਵਾਇਤੀ ਫਸਲਾਂ ਜਿਵੇਂ ਕਣਕ-ਝੋਨੇ ਦੇ ਚੱਕਰ ਵਿੱਚੋ ਕੱਢ ਕੇ ਉਨਾਂ ਦਾ ਬਾਗਬਾਨੀ ਫਸਲਾਂ ਵੱਲ ਰਕਬਾ ਲਿਆਂਦਾ ਜਾਵੇਗਾ ਤਾਂ ਜੋ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ ।