ਆਪਣੇ ਬੂਥ ਨੂੰ ਜਾਣੋ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਗਿਆ ਜਾਗਰੂਕ

ਆਪਣੇ ਬੂਥ ਨੂੰ ਜਾਣੋ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਗਿਆ ਜਾਗਰੂਕ
ਆਪਣੇ ਬੂਥ ਨੂੰ ਜਾਣੋ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਗਿਆ ਜਾਗਰੂਕ

Sorry, this news is not available in your requested language. Please see here.

ਵਿਧਾਨ ਸਭਾ ਚੋਣਾਂ-2022

ਗੁਰਦਾਸਪੁਰ, 9 ਫਰਵਰੀ 2022

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਤਹਿਤ ਜ਼ਿਲਾ ਸਵੀਪ ਟੀਮ ਗੁਰਦਾਸਪੁਰ ਵਲੋਂ ‘ਆਪਣੇ ਬੂਥ ਨੂੰ ਜਾਣੋ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀ ਚੋਣਾਂ ਦੌਰਾਨ ਘੱਟ ਪੋਲਿੰਗ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਉੱਪਰ ਵੋਟ ਫੀਸਦੀ ਵਧਾਉਣ ਦੇ ਮੰਤਵ ਨਾਲ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਇਹ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ :-ਜ਼ਿਲਾ ਕਚਿਹਰੀਆਂ ਬਰਨਾਲਾ ’ਚ ਕੌਮੀ ਲੋਕ ਅਦਾਲਤ 12 ਮਾਰਚ ਨੂੰ

ਜ਼ਿਲਾ ਸਵੀਪ ਟੀਮ ਦੇ ਨੋਡਲ ਅਫਸਰ ਗੁਰਦਾਸਪੁਰ ਹਰਪਾਲ ਸਿੰਘ ਸੰਧਾਵਾਲੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ 20 ਫਰਵਰੀ ਨੂੰ ਪੋਲਿੰਗ ਬੂਥਾਂ ਉੱਪਰ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੋਟਰਾਂ ਨੂੰ ਪ੍ਰਣ ਕਰਵਾਇਆ ਗਿਆ ਕਿ ਉਹ ਵੋਟ ਫੀਸਦ ਵਧਾਉਣ ਵਿਚ ਆਪਣਾ ਯੋਗਦਾਨ ਪਾਉਣਗੇ।

ਦੱਸਣਯੋਗ ਹੈ ਕਿ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਵੇਂ ਵੋਟਰਾਂ, ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਬਜੁਰਗ ਨਾਗਰਿਕਾਂ ਸਮੇਤ ਸਾਰੇ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਹਾਸਲ ਕਰਨ ਸਮੇਤ ਚੋਣਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ ਖਾਸ ਉਪਰਾਲੇ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ਵਿਚ ਵੱਖ-ਵੱਖ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ, ਜਿਵੇਂ ਕਿ ਪੀਣ ਵਾਲਾ ਪਾਣੀ, ਰੈਂਪ, ਵ੍ਹੀਲ ਚੇਅਰ, ਪਖਾਨੇ, ਵੇਟਿੰਗ ਰੂਮ ਤੇ ਹੈਲਪ ਡੈਸਕ ਆਦਿ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।