ਸਰਕਾਰੀ ਆਈ ਟੀ ਆਈ (ਲੜਕੀਆਂ) ਗੁਰਦਾਸਪੁਰ ਵਿਖੇ 25 ਜੁਲਾਈ ਨੂੰ ਸਵੈ-ਰੋਜਗਾਰ ਕੈਂਪ ਲੱਗੇਗਾ

Sorry, this news is not available in your requested language. Please see here.

            ਗੁਰਦਾਸਪੁਰ, 22 ਜੁਲਾਈ :- ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਯੋਜਨਾ ਤਹਿਤ ਜਿੱਥੇ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆਂ ਕਰਵਾਇਆ ਜਾ ਰਿਹਾ ਹੈ ਉੱਧਰ ਦੂਜੇ ਪਾਸੇ ਜਿਹੜੇ ਪ੍ਰਾਰਥੀ ਸਵੈ-ਰੋਜਗਾਰ ਕਰਨ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜਗਾਰ ਦੀਆਂ ਸਕੀਮਾਂ ਜਿਵੇਂ ਕਿ ਲਘੂ ਉਦਯੋਗ, ਪਸ਼ੂ ਪਾਲਣ, ਬੱਕਰੀ ਪਾਲਣ, ਅਤੇ ਡੇਅਰੀ ਦਾ ਕੰਮ ਸ਼ੁਰੂ ਕਰਨ ਲਈ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ।

            ਜਿਲ੍ਹਾ ਰੋਜਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ,   ਪਰਸ਼ੋਤਮ ਸਿੰਘ  ਨੇ ਜਾਣਕਾਰੀ ਦਿੰਦਿਆਂ ਦਸਿਆ ਕਿ  25 ਜੁਲਾਈ ਨੂੰ ਸਰਕਾਰੀ ਆਈ.ਟੀ.ਆਈ (ਲੜਕੀਆ) ਗੁਰਦਾਸਪੁਰ  ਵਿਖੇ ਇੱਕ ਸਵੈ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ । ਜਿਹੜੇ ਪ੍ਰਾਰਥੀ ਸਵੈ-ਰੋਜਗਾਰ  ਸਕੀਮ ਅਧੀਨ ਆਪਣੇ ਕੰਮ ਦੀ ਸ਼ੁਰੂਆਤ ਕਰਨਾ ਚਾਹੁੰਦਾ ਹੈ, ਉਹ ਪ੍ਰਾਰਥੀ  ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੋਜਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਡ ਅਪ ਇੰਡੀਆ (Prime Minister Mudra Scheme, Prime Minister Employment Generation Programme and Stand Up india ) ਦੇ ਤਹਿਤ ਆਪਣਾ ਸਵੈ ਰੋਜਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਫਸਰ  ਨੇ ਅੱਗੇ ਦੱਸਿਆ ਗਿਆ ਕਿ ਜਿਲ੍ਹਾ ਗੁਰਦਾਸਪੁਰ ਵਿਖੇ ਜਿਹੜੇ ਲੜਕੇ ਅਤੇ ਲੜਕੀਆਂ ਸਵੈ ਰੋਜਗਾਰ ਦੇ ਲਈ ਲੋਨ ਲੈ ਕੇ ਆਪਣਾ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਪ੍ਰਧਾਨ ਮੰਤਰੀ ਰੋਜਗਾਰ  ਜਨਰੇਸ਼ਨ ਪ੍ਰੇਗਰਾਮ ਸਟੈਡ ਅਪ ਇੰਡੀਆ ( PMEGP, Stand Up india) ਅਤੇ ਸਵੈ-ਰੋਜਗਾਰ ਅਧੀਨ ਆਉਂਦੇ ਵੱਖ ਵੱਖ ਵਿਭਾਗਾ ਵਲੋਂ ਚਲਾਈਆ ਜਾ ਰਹੀਆ ਸਵੈ-ਰੋਜਗਾਰ ਸਕੀਮਾਂ  ਦੇ ਤਹਿਤ ਇਸ ਸੁਨਹਰੀ ਮੌਕੇ ਦਾ ਲਾਭ ਲੈ ਸਕਦੇ ਹਨ ਤੇ ਭਵਿੱਖ ਵਿੱਚ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਦੇ ਹਨ । ਸਟੈਂਡ ਅਪ ਇੰਡੀਅ(Stand Up India) ਦੇ ਤਹਿਤ ਜਿਹੜੇ ਲੜਕੇ ਅਤੇ ਲੜਕੀਆਂ 18 ਸਾਲ ਤੋਂ ਉਪਰ ਹਨ, ਉਹ ਪ੍ਰਾਰਥੀ 10 ਲੱਖ ਤੋਂ ਲੇ ਕੇ 1 ਕਰੋੜ ਰੁਪਏ ਦਾ ਲੋਨ ਲੈ ਕੇ ਮੈਨੂਫੈਕਚਰਿੰਗ ਟ੍ਰੇਨਿੰਗ ਅਤੇ ਸਰਵਿਸ (Manufacturing, Trading and Service) ਸੈਕਟਰ ਦੇ ਵਿੱਚ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰ ਸਕਦੇ ਹਨ । ਸਵੈ-ਰੋਜਗਾਰ ਦਾ ਕੰਮ ਕਰਨ ਦੇ ਚਾਹਵਾਨ ਬੇਰੁਜਗਾਰ ਪ੍ਰਾਰਥੀ 25 ਜੁਲਾਈ ਨੂੰ ਸਰਕਾਰੀ ਆਈ.ਟੀ.ਆਈ (ਲੜਕੀਆ) ਗੁਰਦਾਸਪੁਰ  ਵਿਖੇ ਸਵੇਰੇ 9:30 ਵਜੇ  ਪਹੁੰਚਣ ਅਤੇ  ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ ।

 

ਹੋਰ ਪੜ੍ਹੋ :-  ਚੰਗੀ ਸਮੱਰਥਾ ਰੱਖਣ ਵਾਲੇ ਸੀ.ਸੀ.ਟੀ.ਵੀ ਕੈਮਰਿਆ ਰਾਹੀ ਰੱਖੀ ਜਾਵੇਗੀ ਭੈੜੇ ਅਨਸਰਾ ਤੇ ਤਿੱਖੀ ਨਜਰ : ਸੀਨੀਅਰ ਪੁਲਿਸ ਕਪਤਾਨ