ਪੰਜਾਬ ਸਰਕਾਰ ਵਲੋਂ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ ਮਾਅਫ ਹੋਣ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ-ਵਿਧਾਇਕ ਪਾਹੜਾ

PAHARA
ਹਲਕਾ ਵਿਧਾਇਕ ਗੁਰਦਾਸਪੁਰ ਚੇ ਚੇਅਰਮੈਨ ਮਿਲਕਫੈੱਡ ਪੰਜਾਬ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਵਧਾਈਆਂ

Sorry, this news is not available in your requested language. Please see here.

ਗੁਰਦਾਸਪੁਰ, 6 ਦਸੰਬਰ 2021

ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਜਲ-ਸਪਲਾਈ ਸਕੀਮਾਂ ਅਧੀਨ ਬਿਜਲੀ ਦੇ ਖੜ੍ਹੇ ਬਕਾਏ ਬਿੱਲ ਮਾਅਫ ਹੋਣ ਨਾਲ ਲੋਕਾਂ ਨੂੰ ਦਿੱਤੀ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ, ਜਿਸ ਤਹਿਤ ਪੰਚਾਇਤਾਂ ਨੂੰ 1168 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ।

ਹੋਰ ਪੜ੍ਹੋ :-ਭਾਰਤ ਰਤਨ ਡਾ.ਬੀ.ਆਰ ਅੰਬੇਦਕਰ ਜੀ ਦੇ ਮਹਾਂਪਰੀਨਿਰਵਣ ਦਿਵਸ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਤਹਿਤ ਸਮਾਗਮ

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਸ੍ਰੀ ਚਰਨਜੀਤ ਸਿੰਘ ਚੰਨੀ,  ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਭਵਿੱਖੀ ਬਿਜਲੀ ਦੇ ਬਿੱਲ ਸਰਕਾਰ ਵਲੋਂ ਅਦਾ ਕੀਤੇ ਜਾਣਗੇ, ਜਿਸ ਤਹਿਤ ਜਲ- ਸਪਲਾਈ ਅਤੇ ਸ਼ੈਨੀਟੇਸ਼ਨ ਵਿਭਾਗ ਦੀ ਨੋਟੀਫਿਕੇਸ਼ਨ 25 ਨਵੰਬਰ 2021 ਨੂੰ ਜਾਰੀ ਕਰ ਦਿੱਤੀ ਗਈ ਹੈ।

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਪੇਂਡੂ ਜਲ-ਸਪਲਾਈ ਕੁਨੈਕਸ਼ਨਾਂ ਲਈ ਮਹੀਨਾਵਾਰ ਚਾਰਜ਼ਿਜ 166 ਰੁਪਏ ਤੋਂ ਘਟਾ ਕੇ 50 ਰੁਪਏ ਕੀਤੇ ਗਏ ਹਨ, ਜਿਸ ਤਹਿਤ ਸਾਰੇ ਪੇਂਡੂ ਪਰਿਵਾਰਾਂ, ਜਿਨਾਂ ਕੋਲ ਪਾਈਪ ਰਾਹੀਂ ਪਾਣੀ ਦੀ ਸਪਲਾਈ ਹੈ, ਨੂੰ ਇਸ ਦਾ ਲਾਭ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰਾਜ ਸਰਕਾਰ ਵਲੋਂ ਸ਼ਹਿਰੀ ਖੇਤਰ ਵਿਚ ਵੀ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਲਈ ਸਰਕਾਰ ਵਲੋਂ ਵੱਡੇ ਫੈਸਲੇ ਲਏ ਗਏ ਹਨ, ਜਿਸ ਨਾਲ ਲੋਕਾਂ ਦਾ ਕਾਂਗਰਸ ਸਰਕਾਰ ਵਿਚ ਵਿਸ਼ਵਾਸ ਹੋਰ ਵਧਿਆ ਹੈ।