ਲੋਕ ਸਹੂਲਤ ਲਈ 28 ਤੇ 29 ਅਕਤੂਬਰ ਨੂੰ ਲਾਏ ਜਾਣਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

KUMAR SAURABH RAJ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਧਾਰਾਵਾਂ ਧਾਰਾ 144 ਲਾਗੂ

Sorry, this news is not available in your requested language. Please see here.

ਵੱਖ ਵੱਖ ਵਿਭਾਗਾਂ ਵੱਲੋਂ ਸਕੀਮਾਂ ਸਬੰਧੀ ਲਾਏ ਜਾਣਗੇ ਸਟਾਲ

ਬਰਨਾਲਾ, 26 ਅਕਤੂਬਰ 2021


ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਦਾ ਲਾਭ ਇੱਕੋ ਛੱਤ ਥੱਲੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਸੁਵਿਧਾ ਕੈਂਪ ਲਾਏ ਜਾ ਰਹੇ ਹਨ। ਜ਼ਿਲਾ ਬਰਨਾਲਾ ਵਿਚ ਸੁਵਿਧਾ ਕੈਂਪ 28 ਅਤੇ 29 ਅਕਤੂਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ (ਜ਼ਿਲਾ ਪੱਧਰੀ) ਅਤੇ ਦਫਤਰ ਉਪ ਮੰਡਲ ਮੈਜਿਸਟ੍ਰੇਟ ਤਪਾ ਵਿਖੇ (ਤਹਿਸੀਲ ਪੱਧਰੀ) ਲਾਏ ਜਾਣੇ ਹਨ।


ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 28 ਅਤੇ 29 ਅਕਤੂਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ  ਅਤੇ ਦਫਤਰ ਉਪ ਮੰਡਲ ਮੈਜਿਸਟ੍ਰੇਟ ਤਪਾ ਵਿਖੇ ਪੁੱਜ ਕੇ ਜ਼ਿਲਾ ਵਾਸੀ ਵੱਖ ਵੱਖ ਸਕੀਮਾਂ ਦਾ ਲਾਭ ਲੈਣ।

ਹੋਰ ਪੜ੍ਹੋ :-ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਸੁਚੱਜੀ ਖੇਤੀ ਕਰਨ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣਗੇ ਮਾਹਰ


ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਬਿਜਲੀ ਬਿੱਲਾਂ ਦੇ ਬਕਾਇਆ ਰਾਸ਼ੀ ਦੀ ਮਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਣਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ,  ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ, ਆਸ਼ੀਰਵਾਦ ਸਕੀਮ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ।


ਉਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨਾਂ ਕੈਂਪਾਂ ਦੇ ਪੁਖਤਾ ਪ੍ਰਬੰਧਾਂ ਦੀ ਹਦਾਇਤ ਕੀਤੀ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।