ਪਟਿਆਲਾ, 31 ਦਸੰਬਰ 2021
ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਕਾਲਜ ਦੇ ਵੋਟਰ ਜਾਗਰੂਕਤਾ ਕਲੱਬ (ਈਐਲਸੀ) ਦੀ ਸਹਿਯੋਗ ਨਾਲ ਨੌਜਵਾਨ ਔਰਤ ਵੋਟਰਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਕਾਲਜ ਦੀਆਂ 400 ਵਿਦਿਆਰਥਣਾਂ ਨੇ ਹਿੱਸਾ ਲਿਆ।
ਹੋਰ ਪੜ੍ਹੋ :-ਚਾਈਲਡ ਲੀਵਿੰਗ ਇੰਨ ਸਟਰੀਟ ਸੈਚੂਏਸਨ ਲਈ ਸਰਵੇ ਕਰਵਾਉਂਣ ਲਈ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਰੀਵਿਓ ਮੀਟਿੰਗ ਕੀਤੀ ਆਯੋਜਿਤ
ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵੋਟ ਦੀ ਮਹੱਤਤਾ, ਵੋਟ ਬਨਾਉਣ ਦੀ ਆਨਲਾਈਨ ਵਿਧੀ, ਵੋਟਰ ਹੈਲਪਲਾਈਨ ਐਪ, ਸੀ-ਵੀਜ਼ਲ ਐਪ, ਵੋਟਰ ਹੈਲਪਲਾਈਨ ਐਪ ਅਤੇ ਬੂਥ ਪੱਧਰ ਉੱਪਰ ਚੋਣਾਂ ਵਾਲੇ ਦਿਨ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵੋਟਰ ਜਾਗਰੂਕਤਾ ਕਲੱਬਾਂ ਦੀ ਸਥਾਪਨਾ ਦੇ ਉਦੇਸ਼ ਅਤੇ ਮੰਤਵ ਬਾਰੇ ਵਿਚਾਰ ਚਰਚਾ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਸੰਸਥਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 100% ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਚੋਣ ਵਿਭਾਗ ਦੇ ਨਾਰੀ ਸ਼ਕਤੀਕਰਨ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਦੀਆਂ ਸਵੀਪ ਗਤੀਵਿਧੀਆਂ ਉਪਰ ਚਾਨਣਾ ਪਾਇਆ।
ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਨੋਡਲ ਅਫ਼ਸਰ ਪਟਿਆਲਾ ਪ੍ਰੋ. ਨਰਿੰਦਰ ਸਿੰਘ ਢੀਂਡਸਾ ਨੇ ਚੋਣਾਂ ਵਾਲੇ ਦਿਨ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਅਤੇ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਜਾਗਰੂਕ ਕੀਤਾ। ਜਗਦੇਵ ਸਿੰਘ ਕਾਲੇਕਾ ਮੁਖੀ ਇਲੈਕਟ੍ਰਾਨਿਕ ਵਿਭਾਗ ਵੱਲੋਂ ਈਐਲਸੀ ਕਲੱਬਾਂ ਨੂੰ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕਣ ਲਈ ਪ੍ਰੇਰਿਤ ਕੀਤਾ।
ਤਸਵੀਰ:- ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਵੋਟਰ ਜਾਗਰੂਕਤਾ ਕਲੱਬ ਦੀਆਂ ਮੈਂਬਰਾਂ ਨਾਲ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਮੁਖੀ ਇਲੈਕਟ੍ਰਾਨਿਕ ਵਿਭਾਗ ਜਗਦੇਵ ਸਿੰਘ ਕਾਲੇਕਾ

हिंदी






