ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮਹੀਨਾਵਾਰ ਗਤੀਵਿਧੀ ਅਧੀਨ ਸੁੰਦਰ ਮਖੌਟੇ ਤਿਆਰ ਕੀਤੇ

ਸਰਕਾਰੀ ਪ੍ਰਾਇਮਰੀ ਸਕੂਲਾਂ 
ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮਹੀਨਾਵਾਰ ਗਤੀਵਿਧੀ ਅਧੀਨ ਸੁੰਦਰ ਮਖੌਟੇ ਤਿਆਰ ਕੀਤੇ

Sorry, this news is not available in your requested language. Please see here.

ਮਹੀਨਾਵਾਰ ਗਤੀਵਿਧੀਆਂ ਨਾਲ ਹੁੰਦਾ ਹੈ ਵਿਦਿਆਰਥੀਆਂ ਦਾ ਸਿਰਜਣਾਤਮਕ ਵਿਕਾਸ : ਜ਼ਿਲ੍ਹਾ ਸਿੱਖਿਆ ਅਫ਼ਸਰ

ਬਰਨਾਲਾ,14 ਅਕਤੂਬਰ 2021

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਰਚਨਾਤਮਕ ਵਿਕਾਸ ਲਈ ਹਰ ਮਹੀਨੇ ਕਿਸੇ ਦਿਨ-ਤਿਓਹਾਰ ਨਾਲ ਸਬੰਧਿਤ ਕਿਰਿਆਵਾਂ ਕਰਵਾਉਣ ਲਈ ਵਿਸ਼ੇਸ਼ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿਲਚਸਪ ਢੰਗਾਂ ਨਾਲ ਅਧਿਆਪਕਾਂ ਨੇ ਮਖੌਟੇ ਤਿਆਰ ਕਰਨ ਦੀ ਸਿਖਲਾਈ ਦੇ ਕੇ ਬੱਚਿਆਂ ਦੀਆਂ ਸਿਰਜਣਾਤਮਕ ਰੁਚੀਆਂ ਵਿੱਚ ਵਾਧਾ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਜਿਵੇਂ ਸ਼ੇਰ, ਹਾਥੀ ,ਬਿੱਲੀ ,ਭਾਲੂ , ਕਾਂ ਆਦਿ ਤੋਂ ਇਲਾਵਾ ਹੋਰ ਵੀ ਭਿੰਨ-ਭਿੰਨ ਤਰ੍ਹਾਂ ਦੀਆਂ ਸ਼ਕਲਾਂ ਵਾਲੇ ਮਖੌਟੇ ਤਿਆਰ ਕਰਨੇ ਸਿੱਖੇ।

ਹੋਰ ਪੜ੍ਹੋ :-ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਡੀ.ਏ.ਪੀ ਖਾਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀ ਅਗਵਾਈ ਵਿੱਚ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਮਖੌਟਾ ਤਿਆਰ ਕਰਨ ਦੀ ਦਿਲਚਸਪ ਗਤੀਵਿਧੀ ਕਰਵਾਈ ਗਈ । ਜਿਸ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ।ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੇ ਬੱਚਿਆਂ ਨੂੰ ਰੰਗ-ਬਰੰਗੇ ਕਾਗਜ਼ਾਂ ਅਤੇ ਹੋਰ ਸਹਾਇਕ ਸਮੱਗਰੀ ਨਾਲ ਵੱਖ-ਵੱਖ ਕਿਸਮਾਂ ਦੇ ਮਖੌਟੇ ਤਿਆਰ ਕਰਨ ਦੀ ਸਿਖਲਾਈ ਦਿੱਤੀ ।

ਅਧਿਆਪਕਾਂ ਨੇ ਵੇਸਟ ਮਟੀਰੀਅਲ ਤੋਂ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਮਖੌਟੇ ਬਣਾਉਣ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ।ਉਹਨਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਸਿਰਜਣਾਤਮਕ ਗਤੀਵਿਧੀਆਂ ਕਰਵਾਉਣ ਨਾਲ ਵਿਦਿਆਰਥੀਆਂ ਦੀ ਸਖ਼ਸੀਅਤ ਵਿਚਲੇ ਰਚਨਾਤਮਕ ਕੌਸ਼ਲਾਂ ਦਾ ਵਿਕਾਸ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਮੌਕੇ  ਬੱਚਿਆਂ ਨੇ ਵੀ ਤਿਓਹਾਰਾਂ ਦੇ ਦਿਨਾਂ ਵਿੱਚ ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਜਾਉਣ ਲਈ ਇਹਨਾਂ ਭਾਂਤ-ਭਾਂਤ ਦੇ ਮਖੌਟਿਆਂ ਨੂੰ ਬਣਾਉਣ ਦੀ ਸਿਖਲਾਈ ਬੜੇ ਚਾਅ ਨਾਲ ਪ੍ਰਾਪਤ ਕੀਤੀ। ਅਧਿਆਪਕਾਂ ਨੇ ਦੱਸਿਆ ਕਿ ਮਹੀਨਾਵਾਰ ਗਤੀਵਿਧੀ ਦੀ ਵਿਦਿਆਰਥੀਆਂ ਨੂੰ ਉਤਸੁਕਤਾ ਨਾਲ ਉਡੀਕ ਰਹਿੰਦੀ ਹੈ।ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ‘ਚ ਇਹਨਾਂ ਗਤੀਵਿਧੀਆਂ ਦੀ ਭੂਮਿਕਾ ਬਹੁਤ ਅਹਿਮ ਹੈ।

ਫੋਟੋ ਕੈਪਸ਼ਨ:ਖੁਦ ਬਣਾਏ ਮਖੌਟੇ ਪਹਿਨੀ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀ।