1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ
1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਖਰੀਦ ਪ੍ਰਬੰਧਾਂ ਲਈ ਕੀਤੀ ਤਿਆਰੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ25 ਮਾਰਚ  2022

ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਮੰਡੀ ਬੋਰਡ ਦੇ ਅਧਿਕਾਰੀਆਂਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਖਰੀਦ ਏਜੰਸੀਆਂ ਤੇ ਆੜਤੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਣੀ ਹੈਸੋ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਹੋਰ ਪੜ੍ਹੋ :-ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਸ. ਖਹਿਰਾ ਨੇ ਦੱਸਿਆ ਕਿ ਕਣਕ ਦੀ ਖਰੀਦ ਦਾ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਅਤੇ ਨਮੀ ਦੀ ਮਾਤਰਾ 12 ਪ੍ਰਤੀਸ਼ਤ ਤੱਕ ਦੀ ਆਗਿਆ ਹੈ। ਡਿਪਟੀ ਕਮਿਸ਼ਨਰ ਨੇ ਮੰਡੀ ਇੰਸਪੈਕਟਰਾਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖਰੀਦ ਸੀਜ਼ਨ ਦੌਰਾਨ ਸਕਾਰਤਮਕ ਭੂਮਿਕਾ ਨਿਭਾਉਣਨਾ ਕਿ ਕਿਸਾਨਾਂ ਨੂੰ ਪਰੇਸ਼ਾਨ ਕਰਨ ਵੱਲ ਧਿਆਨ ਦੇਣ। ਸ. ਖਹਿਰਾ ਨੇ ਕਿਹਾ ਕਿ ਕਿਸੇ ਵੀ ਤਰਾਂ ਦਾ ਭ੍ਰਿਸ਼ਟਾਚਾਰ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿਲ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਚੁਕਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਦੇਣ ਤਾਂ ਜੋ ਮੰਡੀਆਂ ਵਿਚ ਕਣਕ ਦੇ ਭੰਡਾਰ ਨਾ ਲੱਗਣ।

ਸ. ਖਹਿਰਾ ਨੇ ਇਸ ਮੌਕੇ ਭਗਤਾਂਵਾਲਾਜੰਡਿਆਲਾ ਤੇ ਟਾਂਗਰਾ ਦੀਆਂ ਮੰਡੀਆਂ ਤੋਂ ਪੁੱਜੇ ਆੜਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਮੰਡੀਆਂ ਦੇ ਮਸਲੇ ਪੁੱਛੇ। ਉਨਾਂ ਸਾਰੇ ਆੜਤੀਆਂ ਨੂੰ ਕਿਹਾ ਕਿ ਉਹ ਆਪਣੀ ਲੋੜ ਅਨੁਸਾਰ ਆਪਣੇ ਕੋਲ ਤਰਪਾਲਾਂ ਤੇ ਕਣਕ ਦੀ ਸਫਾਈ ਲਈ ਮਸ਼ੀਨਰੀ ਦਾ ਪ੍ਰਬੰਧ ਰੱਖਣਤਾਂ ਜੋ ਮੌਸਮ ਦੀ ਖਰਾਬੀ ਵੇਲੇ ਕਣਕ ਗਿੱਲੀ ਨਾ ਹੋਵੇ। ਸ. ਖਹਿਰਾ ਨੇ ਸਾਰੇ ਵਿਭਾਗਾਂ ਤੇ ਖਰੀਦ ਏਜੰਸੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇਕ ਟੀਮ ਬਣਕੇ ਕੰਮ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਮੇਰੇ ਸਮੇਤ ਸਾਰੇ ਐਸ ਡੀ ਐਮ ਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਕੰਮ ਵਿਚ ਤੁਹਾਡੇ ਨਾਲ ਹਨ ਅਤੇ ਕਿਸੇ ਵੀ ਲੋੜ ਵੇਲੇ ਤੁਸੀਂ ਸਾਡੀ ਸਹਾਇਤਾ ਲੈ ਸਕਦੇ ਹੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗਆਰ ਟੀ ਏ ਸ. ਅਰਸ਼ਦੀਪ ਸਿੰਘਮੁੱਖ ਖੇਤੀਬਾੜੀ ਅਧਿਕਾਰੀ ਡਾ. ਦਲਜੀਤ ਸਿੰਘ ਗਿੱਲਮੰਡੀ ਅਧਿਕਾਰੀ ਸ. ਅਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕਣਕ ਦੀ ਖਰੀਦ ਬਾਰੇ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ।