ਵਿਧਾਇਕ ਭੋਲਾ ਵੱਲੋਂ ਹੰਬੜਾ ਰੋਡ ‘ਤੇ ਸਰਕਾਰੀ ਸਕੂਲ ਦਾ ਦੌਰਾ

_MLA Daljit Singh Grewal (2)
ਵਿਧਾਇਕ ਭੋਲਾ ਵੱਲੋਂ ਹੰਬੜਾ ਰੋਡ 'ਤੇ ਸਰਕਾਰੀ ਸਕੂਲ ਦਾ ਦੌਰਾ

Sorry, this news is not available in your requested language. Please see here.

ਸਕੂਲ ‘ਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ; ਜਲਦ ਹੱਲ ਕਰਨ ਦਾ ਵੀ ਦਿੱਤਾ ਭਰੋਸਾ
ਕਿਹਾ! ਮੁਸ਼ਕਿਲਾਂ ਦਾ ਜਲਦ ਹੱਲ ਕਰਕੇ; ਸਕੂਲ ਨੂੰ ਕੀਤਾ ਜਾਵੇਗ ਅਪਗ੍ਰੇਡ

ਲੁਧਿਆਣਾ, 13 ਮਈ 2022

ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਸਥਾਨਕ ਹੰਬੜਾ ਰੋਡ ‘ਤੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਕੂਲ ਵਿੱਚ ਬੱਚਿਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਹੈ।

ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਰੋਜਗਾਰ ਕੈਂਪ

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ ਜਿਸਦੇ ਤਹਿਤ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਵਿਧਾਇਕ ਭੋਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਦਿੱਲੀ ਮਾਡਲ ਦੇ ਆਧਾਰ ‘ਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਲਿਆਉਣਾ ਚਾਹੁੰਦੇ ਹਨ ਜਿਸਦੇ ਤਹਿਤ ਉਨ੍ਹਾਂ ਅੱਜ ਹੰਬੜਾ ਰੋਡ ਵਿਖੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਮੀਖਿਆ ਦੌਰਾਨ ਸਫਾਈ ਦੀ ਕਮੀ, ਕਲਾਸਾਂ ਦਾ ਸੁਚਾਰੂ ਢੰਗ ਨਾਲ ਨਾ ਚੱਲਣਾ ਆਦਿ ਕਈ ਸਮੱਸਿਆਵਾਂ ਸਾਹਮਣੇ ਆਈਆਂ ਹਨ।

ਉਨ੍ਹਾਂ ਕਿਹਾ ਕਿ ਉਹ ਇਸ ਸਕੂਲ ਨੂੰ ਅਪਗ੍ਰੇਡ ਕਰਨ ਦੇ ਮੰਤਵ ਨਾਲ ਗਏ ਸੀ ਜਿੱਥੇ ਕਾਫੀ ਕਮੀਆਂ ਪਾਈਆਂ ਗਈਆਂ ਅਤੇ ਜਲਦ ਹੀ ਇਨ੍ਹਾਂ ਕਮੀਆਂ ਨੂੰ ਪੂਰਾ ਕਰਕੇ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇਗਾ।