ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿਖੇ ਮਨਾਇਆ ਗਿਆ ਸਾਲਾਨਾ ਨਤੀਜਾ ਦਿਵਸ

_Annual Result Day
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿਖੇ ਮਨਾਇਆ ਗਿਆ ਸਾਲਾਨਾ ਨਤੀਜਾ ਦਿਵਸ

Sorry, this news is not available in your requested language. Please see here.

ਫਿਰੋਜ਼ਪੁਰ,  5 ਅਪ੍ਰੈਲ 2022
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿਖੇ ਛੇਵੀਂ, ਸੱਤਵੀਂ, ਨੌਂਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਬੱਚਿਆਂ ਦਾ ਸਾਲਾਨਾ ਨਤੀਜਾ ਦਿਵਸ ਮਨਾਇਆ ਗਿਆ। ਇਸ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਬੱਚਿਆਂ ਵੱਲੋਂ ਬਹੁਤ ਉਤਸ਼ਾਹ ਦਿਖਾਇਆ ਗਿਆ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ।  ਇਸ ਮੌਕੇ ਉਚੇਚੇ ਤੌਰ ਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ ਗਿਆ। ਓਹਨਾਂ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜਾਈ ਦੇ ਪੱਖ ਨੂੰ ਸਭ ਤੋਂ ਉੱਪਰ ਰੱਖਣ ਲਈ ਕਿਹਾ। ਬੱਚਿਆਂ ਵੱਲੋਂ ਗਿੱਧੇ, ਭੰਗੜੇ ਅਤੇ ਸੋਲੋ ਡਾਂਸ ਪੇਸ਼ ਕੀਤਾ ਗਿਆ।  ਸਕੂਲ ਦੇ ਪ੍ਰਿੰਸੀਪਲ ਮੈਡਮ ਪੂਨਮ ਕਾਲੜਾ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਨੂੰ ਰੋਜ਼ਾਨਾ ਸਕੂਲ ਭੇਜਣ ਲਈ ਕਿਹਾ ਅਤੇ ਇਸ ਦੇ ਨਾਲ ਨਾਲ ਆਏ ਹੋਏ ਮੁੱਖ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।