ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ

Senu Duggal (2)
ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

Sorry, this news is not available in your requested language. Please see here.

ਨਵਾਂ ਸਾਲ-2023 ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤਮਈ ਇਤਫ਼ਾਕ ਭਰਿਆ ਹੋਵੇ : ਡਿਪਟੀ ਕਮਿਸ਼ਨਰ

ਫਾਜਿਲਕਾ 31 ਦਸੰਬਰ 2022

ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਾਲ 2023 ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤਮਈ ਇਤਫ਼ਾਕ  ਭਰਿਆ ਹੋਵੇ । ਉਨ੍ਹਾਂ ਕਿਹਾ ਕਿ  ਮੈਂ ਆਸ ਕਰਦੀ ਹਾਂ ਕਿ ਨਵਾਂ ਸਾਲ 2023 ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਹੋਰ ਪੜ੍ਹੋ – ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਉਸ਼ਾਲਾ ਵਿਖੇ ਭਿਜਵਾਉਣ ਦੀ ਮੁਹਿੰਮ  ਦੌਰਾਨ ਕਰੀਬ 183 ਪਸ਼ੂਆਂ ਨੂੰ ਭੇਜਿਆ ਕੈਟਲ ਪੋਂਡ

ਉਨ੍ਹਾਂ ਨੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੋਰ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ।ਡਿਪਟੀ ਕਮਿਸ਼ਨਰ ਨੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਫਾਜਿਲਕਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫਲ ਜ਼ਿਲ੍ਹੇ ਦੇ ਨਿਵਾਸੀਆਂ ਤੱਕ ਪਹੁੰਚ ਸਕੇ।

ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵੀ ਲਹਿਰ ਤੋਂ ਬਚਾਓ ਲਈ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ।