ਹਰਚਰਨ ਸਿੰਘ ਭੁੱਲਰ ਵੱਲੋਂ ਸਿਵਲ ਪ੍ਰਸ਼ਾਸ਼ਨ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ, ਆਮ ਲੋਕਾਂ ਅਤੇ ਮੀਡੀਆ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ

HARCHARAN SINGH
ਹਰਚਰਨ ਸਿੰਘ ਭੁੱਲਰ ਵੱਲੋਂ ਸਿਵਲ ਪ੍ਰਸ਼ਾਸ਼ਨ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ, ਆਮ ਲੋਕਾਂ ਅਤੇ ਮੀਡੀਆ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ

Sorry, this news is not available in your requested language. Please see here.

ਪਟਿਆਲਾ, 1 ਜਨਵਰੀ 2021

ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ, ਜਿਨ੍ਹਾਂ ਦਾ ਅੱਜ ਤਬਾਦਲਾ ਹੋ ਗਿਆ ਹੈ, ਨੇ ਪਟਿਆਲਾ ਦੇ ਵਸਨੀਕਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪਟਿਆਲਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਅੱਜ ਬਾਅਦ ਦੁਪਹਿਰ ਆਪਣਾ ਚਾਰਜ ਛੱਡਣ ਮਗਰੋਂ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਭਾਵੇਂ ਕਿ ਪਟਿਆਲਾ ਵਿਖੇ ਪਿਛਲੇ ਥੋੜੇ ਸਮੇਂ ਦੌਰਾਨ ਹੀ ਉਨ੍ਹਾਂ ਨੇ ਸੇਵਾ ਨਿਭਾਈ ਹੈ, ਪ੍ਰੰਤੂ ਇਸ ਸਮੇਂ ਦੌਰਾਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ
ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਹੇਠ ਅਤੇ ਨਾਲ ਹੀ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਚਾਰੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ।

ਹੋਰ ਪੜ੍ਹੋ :-ਨਵੇਂ ਸਾਲ ਮੌਕੇ ਵਿਸ਼ਵ ਪ੍ਰਸਿੱਧ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ

ਇਸ ਦੇ ਨਾਲ ਹੀ ਪਟਿਆਲਾ ਦੇ ਵਸਨੀਕਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪਟਿਆਲਾ ਪੁਲਿਸ ਨੂੰ, ਜ਼ਿਲ੍ਹੇ ‘ਚ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਆਪਸੀ ਭਾਈਚਾਰਾ ਬਣਾ ਕੇ ਰੱਖਣ ਵਿਚ ਬਹੁਤ ਸਹਿਯੋਗ ਦਿੱਤਾ ਹੈ। ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਉਹ ਪਟਿਆਲਾ ਵਾਸੀਆਂ ਦੇ ਸਦਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਪਟਿਆਲਾ ਜ਼ਿਲ੍ਹੇ ਦੀ ਪੁਲਿਸ ਦੀ ਵਾਗਡੋਰ ਸੰਭਾਲਣ ਸਮੇਂ ਭਰਪੂਰ ਸਹਿਯੋਗ ਦਿੱਤਾ। ਸ. ਭੁੱਲਰ ਨੇ ਨਾਲ ਹੀ ਪਟਿਆਲਾ ਜ਼ਿਲ੍ਹੇ ਦੀ ਪ੍ਰੈਸ ਅਤੇ ਮੀਡੀਆ ਦੇ ਸਾਥੀਆਂ ਵੱਲੋਂ ਪਟਿਆਲਾ ਪੁਲਿਸ ਵੱਲੋਂ ਕੀਤੇ ਗਏ ਚੰਗੇ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।