ਹਰਦੇਵ ਸਿੰਘ ਆਸੀ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

HARDEV
ਹਰਦੇਵ ਸਿੰਘ ਆਸੀ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

Sorry, this news is not available in your requested language. Please see here.

ਪਟਿਆਲਾ, 29 ਨਵੰਬਰ 2021

ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਨਿਯੁਕਤੀਆਂ ਦੇ ਚੱਲਦਿਆਂ ਐਸ.ਬੀ.ਐਸ. ਨਗਰ ਵਿਖੇ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ ਵੱਲੋਂ ਅੱਜ ਪਟਿਆਲਾ ਦੇ ਨਵੇਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਸ. ਹਰਦੇਵ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਮੂਹ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨਗੇ।

ਹੋਰ ਪੜ੍ਹੋ :-ਨੋਜਵਾਨ,ਪ੍ਰਵਾਸੀ ਭਾਰਤੀ,ਟ੍ਰਾਂਸਜੈਂਡਰ ਅਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰ ਜ਼ਰੂਰ ਬਣਾਉਣ ਵੋਟ-ਤੁਲੀ

ਜ਼ਿਕਰਯੋਗ ਹੈ ਸ. ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ‘ਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ। ਸ. ਹਰਦੇਵ ਸਿੰਘ ਆਸੀ ਵੱਲੋਂ ਡੀ.ਪੀ.ਆਰ.ਓ. ਦਾ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਡੀ.ਪੀ.ਆਰ.ਓ. ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ ਹੈ।

ਫੋਟੋ-ਸ. ਹਰਦੇਵ ਸਿੰਘ ਆਸੀ ਡੀ.ਪੀ.ਆਰ.ਓ ਪਟਿਆਲਾ ਦਾ ਅਹੁਦਾ ਸੰਭਾਲਦੇ ਹੋਏ।