ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਗਤੀਵਿਧੀਆਂ ਜਾਰੀ: ਡਾ. ਔਲਖ

ਡੇਂਗੂ
ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਗਤੀਵਿਧੀਆਂ ਜਾਰੀ: ਡਾ. ਔਲਖ

Sorry, this news is not available in your requested language. Please see here.

ਜਨਵਰੀ ਤੋਂ ਹੁਣ ਤੱਕ 143 ਥਾਵਾਂ ’ਤੇ ਮਿਲਿਆ ਲਾਰਵਾ

ਬਰਨਾਲਾ, 8 ਅਕਤੂਬਰ


ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਬਰਨਾਲਾ ਦੀਆ ਵੱਖ ਵੱਖ ਟੀਮਾਂ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਅਧੀਨ ਜ਼ਿਲੇ ਵਿੱਚ “ਹਰੇਕ ਸ਼ੁੱੱਕਰਵਾਰ, ਡਰਾਈ ਡੇਅ” ਅਧੀਨ ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਔਲਖ ਨੇ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ’ਤੇ ਦਿਨ ਵੇਲੇ ਕੱਟਦਾ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਨਵਰੀ 2021 ਤੋਂ ਹੁਣ ਤੱਕ ਕੁੱਲ 143 ਥਾਵਾਂ ’ਤੇ ਲਾਰਵਾ ਲੱਭ ਕੇ ਮੌਕੇ ’ਤੇ ਹੀ ਨਸ਼ਟ ਕਰਵਾਇਆ ਅਤੇ ਹੁਣ ਤੱਕ ਕੁੱਲ 9 ਵਿਅਕਤੀ ਡੇਂਗੂ ਪਾਜ਼ੇਟਿਵ ਆਏ, ਜੋ ਠੀਕ ਹੋ ਚੁੱਕੇ ਹਨ।

ਹੋਰ ਪੜ੍ਹੋ :-ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ : ਆਸ਼ੂ


ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ’ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿੱਚ ਪਾਣੀ ਸੁਕਾ ਕੇ ਖਾਲੀ ਕਰਕੇ ਹਫਤੇ ਦੇ ਹਰੇਕ ਸ਼ੁੱਕਰਵਾਰ ਡਰਾਈ ਡੇਅ (ਖੁਸ਼ਕ ਦਿਨ) ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਜ਼ਿਲਾ ਐਪੀਡਮੋਲੋਜਿਸਟ ਡਾ. ਗੁਰਬੀਰ ਸਿੰਘ ਅਤੇ ਮੁਨੀਸ਼ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ’ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ’ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।
ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।


ਉਨਾਂ ਦੱਸਿਆ ਕਿ ਬਰਨਾਲਾ ਸ਼ਹਿਰ ਵਿੱਚ ਗੁਰਮੇਲ ਸਿੰਘ ਢਿੱਲੋਂ ਅਧੀਨ ਗਠਿਤ ਟੀਮਾਂ ਵੱਲੋਂ ਘਰ ਘਰ ਜਾ ਕੇ ਸਰਵੇਖਣ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ। ਇਸ ਟੀਮ ਵਿੱਚ ਗੁਲਾਬ ਸਿੰਘ ਇੰਸੈਕਟ ਕੁਲੈਕਟਰ , ਸੁਰਿੰਦਰ ਸਿੰਘ ਅਤੇ ਜਗਜੀਤ ਸਿੰਘ ਐਮ.ਪੀ.ਐਚ. ਡਬਲਿਊ ਆਦਿ ਸ਼ਾਮਲ ਸਨ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਹਰ ਸਾਧਨ ਰਾਹੀਂ ਪਿੰਡ ਪੱਧਰ ਤੱਕ ਲੋਕਾਂ ਨੂੰ ਡੇਂਗੂ ਵਿਰੁੱਧ ਜਾਗਰੁਕ ਕੀਤਾ ਜਾ ਜਾ ਰਿਹਾ ਹੈ।