ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਸਿਹਤ ਵਿਭਾਗ ਵਲੋਂ ਲੋਕਾਂ ਲਈ ਮੈਡੀਕਲ ਕੈਂਪ ਸ਼ੁਰੂ

Sorry, this news is not available in your requested language. Please see here.

ਆਸ਼ਾ ਵਰਕਰ ਕਰਨਗੀਆ ਪਿੰਡਾ ਦਾ ਸਰਵੇ =ਡਾਕਟਰ ਰੋਹਿਤ ਗੋਇਲ

ਫਾਜ਼ਿਲਕਾ 19 ਅਗਸਤ 2025

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਹੇਠ ਹੜ ਪ੍ਰਭਾਵਿਤ ਪਿੰਡਾ ਵਿਚ ਸਿਹਤ ਵਿਭਾਗ ਵਲੋ ਮੈਡੀਕਲ ਕੈਂਪ ਸ਼ੁਰੂ ਕਰ ਦਿਤੇ ਗਏ ਹਨ ਜਿਥੇ ਡਾਕਟਰ ਅਤੇ ਸਿਹਤ ਵਿਭਾਗ ਦੇ ਸਟਾਫ ਵਲੋਂ ਅਪਣੀ ਟੀਮ ਨਾਲ ਅਲੱਗ ਅਲੱਗ ਪਿੰਡਾਂ ਵਿਖੇ ਲੋਕਾ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਦ ਉਨ੍ਹਾਂ ਨੂੰ ਫ੍ਰੀ ਦਵਾਇਆ ਦਿੱਤੀਆ ਗਈਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਦਿੱਤੀ

ਉਹਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਆਮ ਲੋਕਾਂ ਨੂੰ ਸਿਹਤ ਸਹੂਲਤ ਨੂੰ ਦੇਣ ਲਈ ਮੈਡੀਕਲ ਕੈਂਪ ਲਗਾਏ ਜਾਣਗੇ ਜਿਸ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਉਹਨਾ ਡੇ ਪਿੰਡ ਵਿੱਚ ਹੀ ਮਿਲ ਸਕੇ।

ਸਿਵਲ ਸਰਜਨ ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ ਪਿੰਡ ਮਹਾਤਮ ਨਗਰ ਵਿਚ ਬਣਾਏ ਗਏ ਕੰਟਰੋਲ ਰੂਮ ਵਿਖੇ ਰੈਪਿਡ ਰਿਸਪੋਸ ਮੈਡੀਕਲ ਟੀਮਾਂ ਅਤੇ ਰਿਲੀਫ਼ ਕੈਂਪ ਅਸਿਫਵਾਲਾ, ਸਲੇਮਸ਼ਾਹ ,ਹਸਤਾ ਕਲਾ , ਮੌਜ਼ਮ ਅਤੇ ਜਟਵਾਲੀ ਵਿਚ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਲੋਕਾਂ ਦੀ ਸਿਹਤ ਜਾਂਚ ਲਈ ਮੈਡੀਕਲ ਮੋਬਾਈਲ ਟੀਮਾ ਵੀ ਬਣਾਈ ਗਈ ਹੈ. ਹੜ੍ਹਾਂ ਦੀ ਸਥਿਤੀ ‘ਚ ਜਿੱਥੇ ਕਈ ਬਿਮਾਰੀਆਂ ਫੈਲਣ ਦਾ ਡਰ ਲੋਕਾਂ ਵਿਚ ਬਣਿਆ ਹੋਇਆ ਹੈ ਜਿਸ ਲਈ ਪਹਿਲਾ ਹੀ ਟੀਮਾ ਲਗਾ ਦਿੱਤੀ ਹੈ ਅਤੇ ਇਸ ਦੇ ਨਾਲ ਲੋਕਾ ਨੂੰ ਪਾਣੀ ਨਾਲ ਹੋਣ ਵਾਲੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀ ਜਾ ਰਹੀ ਹੈ।

ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਸ ਸੰਬਧੀ ਟੀਮਾ ਦਾ ਗਠਨ ਕੀਤਾ ਗਿਆ ਹੈ ਜੌ ਪਿੰਡਾ ਵਿੱਚ ਲੋਕਾ ਨੂੰ ਜਾਗਰੂਕ ਕਰ ਰਹੀ ਹੈ ।ਉਹਨਾ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਸਿਹਤ ਟੀਮਾ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਣਕਾਰੀ ਅਤੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਦਸਤ ਹੋਣ ਦੀ ਸੂਰਤ ਵਿਚ ਓ ਆਰ ਐੱਸ ਪੈਕੇਟ ਵੀ ਮੁਫ਼ਤ ਦਿੱਤੇ ਜਾ ਰਹੇ ਹੈ।

ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਿੰਕੂ ਚਾਵਲਾ ਨੇ ਕਿਹਾ ਕਿ ਆਸ਼ਾ ਵਰਕਰ ਦੁਆਰਾ ਪ੍ਰਭਾਵਿਤ ਪਿੰਡਾ ਵਿਚ ਆਸ਼ਾ ਵਰਕਰਾਂ ਵਲੋ ਸਰਵੇ ਵੀ ਕੀਤਾ ਜਾਵੇਗਾ। ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਲੋਕਾਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹ