ਬਰਨਾਲਾ ’ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਕੌਮੀ ਝੰਡਾ: ਡਾ. ਹਰੀਸ਼ ਨਈਅਰ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਰਿਹਰਸਲ ਦਾ ਲਿਆ ਜਾਇਜ਼ਾ
—-ਮਾਰਚ ਪਾਸਟ, ਝਾਕੀਆਂ, ਪੀਟੀ ਸ਼ੋਅ, ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਹਿੱਸਾ

ਬਰਨਾਲਾ, 13 ਅਗਸਤ :-  


ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਅੱਜ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ 15 ਅਗਸਤ, 2022 ਨੂੰ ਜ਼ਿਲਾ ਪੱਧਰੀ ਸਮਾਗਮ ’ਚ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਅਤੇ ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ ਐਸ ਪੀ ਸਤਵੀਰ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ ਪੁਰਸ਼ਾਂ ਦੀ ਟੁਕੜੀ,  ਮਹਿਲਾ ਪੁਲੀਸ ਦੀ ਟੁਕੜੀ, ਹੋੋਮ ਗਾਰਡਜ਼ ਦੀ ਟੁਕੜੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਐਨ ਸੀ ਸੀ ਕੈਡਿਟਾਂ ਅਤੇ ਸਕੂਲ ਬੈਂਡ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਟੀ ਸ਼ੋਅ, ਝਾਕੀਆਂ, ਸੱਭਿਆਚਾਰ ਪੇਸ਼ਕਾਰੀਆਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਹਿੱਸਾ ਹੋਣਗੀਆਂ। ਆਜ਼ਾਦੀ ਦਿਵਸ ਸਮਾਗਮ ’ਚ ਪਵਨ ਸੇਵਾ ਸਮਿਤੀ ਦੇ ਵਿਸ਼ੇਸ਼ ਬੱਚਿਆਂ ਵੱਲੋਂ ਵੀ ਪੇਸ਼ਕਾਰੀ ਦਿੱਤੀ ਜਾਵੇਗੀ।
ਰਿਹਰਸਲ ਦਾ ਨਿਰੀਖਣ ਕਰਨ ਮਗਰੋਂ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਆਪਣੇ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਦੀ 75ਵੀਂ ਵਰੇਗੰਢ ਦੇ ਗਵਾਹ ਬਣ ਰਹੇ ਹਾਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸਡੀਐਮ ਸ. ਗੋਪਾਲ ਸਿੰਘ, ਐਸਪੀ ਮੇਜਰ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਵਿਦਿਆਰਥੀ ਹਾਜ਼ਰ ਸਨ।