ਇਮੀਗ੍ਰੇਸ਼ਨ ਕੰਪਨੀ ਮੈਸ:ਵਿਕਟੋਰੀਆ ਗਾਈਡਲਾਈਨਸ (ਓਪੀਸੀ) ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Sorry, this news is not available in your requested language. Please see here.

ਐਸ.ਏ.ਐਸ ਨਗਰ,18 ਜੂਨ 
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਮੈਸ:ਵਿਕਟੋਰੀਆ ਗਾਈਡਲਾਈਨਸ (ਓ.ਪੀ.ਸੀ) ਪ੍ਰਾਈਵੇਟ ਲਿਮਟਿਡ ਐਸ.ਸੀ.ਐਫ ਨੰ:75, ਪਹਿਲੀ ਮੰਜਿਲ, ਫੇਜ਼ 11 ਮੋਹਾਲੀ,ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੱਤਰ ਜਾਰੀ ਕਰਦੇ ਹੋਏ ਦੱਸਿਆ ਕਿ ਮੈਸ: ਵਿਕਟੋਰੀਆ ਗਾਈਡਲਾਈਨਸ (ਓ.ਪੀ.ਸੀ) ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਫਰਮ ਖ਼ਿਲਾਫ਼ ਮਿਲੀ ਸ਼ਿਕਾਇਤ ਦੇ ਆਧਾਰ ਤੇ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ, ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟ ਨਹੀਂ ਭੇਜੀ ਗਈ। ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲੀਸ ਸ਼ਹਿਰੀ-2 ਐਸ.ਏ.ਐਸ ਨਗਰ ਵੱਲੋਂ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਕਿ ਫਰਮ ਵੱਲੋਂ ਸ਼ਿਕਾਇਤਕਰਤਾ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ।ਜਿਸ ਕਰਕੇ ਇਸ ਕੰਪਨੀ ਖ਼ਿਲਾਫ਼ ਮੁਕੱਦਮਾ ਥਾਣਾ ਫੇਜ਼ 11 ਵਿਖੇ ਦਰਜ ਹੋਇਆ ਹੈ l
ਉਨ੍ਹਾਂ ਦੱਸਿਆ ਕਿ ਇਸ ਇਮੀਗ੍ਰੇਸ਼ਨ ਕੰਪਨੀ ਨੂੰ ਦਫ਼ਤਰ ਵੱਲੋਂ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫ਼ਤਰ ਵਿਖੇ ਹਾਜ਼ਰ ਨਹੀ ਹੋਇਆ। ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਇਸੈਂਸੀ ਨੂੰ ਇਸ ਲਾਈਸੰਸ ਅਧੀਨ ਕੰਮ ਬੰਦ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ।