ਮੱਛੀ ਪਾਲਣ ਅਧਿਕਾਰੀਆਂ ਵੱਲੋੰ ਕਿਸਾਨਾਂ ਨੂੰ ਅਪੀਲ
ਬਰਨਾਲਾ, 21 ਨਵੰਬਰ :-
ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸਹਾਇਕ ਡਾਇਰੈਕਟਰ (ਮੱਛੀ ਪਾਲਣ) ਬਰਨਾਲਾ ਰਾਕੇਸ਼ ਕੁਮਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤ ਵਧਾਉਣ।
ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇ ਰਹੀ ਹੈ।
ਮੱਛੀ ਪਾਲਣ ਅਫਸਰ ਬਰਨਾਲਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਣ ਦਫ਼ਤਰ ਸਹਾਇਕ ਡਾਇਰੈਕਟਰ ਸੰਗਰੂਰ ਵਿਖੇ ਇਹ ਦਿਵਸ ਮਨਾਇਆ ਗਿਆ ਅਤੇ ਬਰਨਾਲਾ ਤੇ ਸੰਗਰੂਰ ਦੇ ਕਿਸਾਨਾਂ ਨੂੰ ਇਸ ਕਿੱਤੇ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।

हिंदी






