ਉਦਯੋਗਪਤੀਆਂ, ਵਪਾਰੀਆਂ ਨੂੰ ਧਰਨੇ ਲਾਉਣ ਦੀ ਲੋੜ ਨਹੀ, ਹਰ ਮੁਸ਼ਕਲ ਦਾ ਕਰਾਂਗੇ ਨਿਪਟਾਰਾ-ਸੋਨੀ

OP
ਉਦਯੋਗਪਤੀਆਂ, ਵਪਾਰੀਆਂ ਨੂੰ ਧਰਨੇ ਲਾਉਣ ਦੀ ਲੋੜ ਨਹੀ, ਹਰ ਮੁਸ਼ਕਲ ਦਾ ਕਰਾਂਗੇ ਨਿਪਟਾਰਾ-ਸੋਨੀ

Sorry, this news is not available in your requested language. Please see here.

ਵਪਾਰੀਆਂ ਦੇ ਹਿੱਤਾਂ ਲਈ ਸਰਕਾਰ ਵਚਨਬੱਧ
ਅੰਮ੍ਰਿਤਸਰ ਟਰੇਡ ਐਸੋਸੀਏਸ਼ਨ ਦੀ 10 ਵੀ ਸਾਲਗਿਰਹ ਮੌਕੇ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ

ਅੰਮ੍ਰਿਤਸਰ26 ਸਤੰਬਰ 2021

ਪੰਜਾਬ ਦੇ ਹਰ ਵਰਗ ਦੇ ਲੋਕਾਂ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਹੁਣ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਧਰਨੇ ਲਾਉਣ ਦੀ ਕੋਈ ਲੋੜ ਨਹੀ ਪਵੇਗੀ ਸਰਕਾਰ ਇੰਨ੍ਹਾਂ ਦੀਆਂ ਹਰ ਮੁਸ਼ਕਲਾਂ ਦਾ ਨਿਪਟਾਰਾ ਮਿੱਥੇ ਸਮੇ ਦੇ ਅੰਦਰ ਅੰਦਰ ਕਰੇਗੀ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੰਮ੍ਰਿਤਸਰ ਟਰੇਡ ਐਸੋਸੀਏਸ਼ਨ ਦੀ 10ਵੀ ਸਾਲਗਿਰਹ ਮੋਕੇ ਮੁੱਖ ਮਹਿਮਾਨ ਵਜੋ ਸ਼ਾਮਲ ਹੋਣ ਤੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਵਪਾਰੀਆਂ ਨੂੰ ਇਕੋ ਹੀ ਛੱਤ ਥੱਲੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਵੱਖ ਵੱਖ ਦਫਤਰਾਂ ਦੇ ਚੱਕਰ ਨਹੀ ਕੱਟਣੇ ਪੈਣਗੇ। ਸ਼੍ਰੀ ਸੋਨੀ ਨੇ ਕਿਹਾ ਕਿ ਹਰੇਕ ਵਰਗ ਲਈ ਪਿਛਲਾ ਡੇਢ ਸਾਲ ਕਰੋਨਾ ਮਹਾਂਮਾਰੀ ਕਰਕੇ ਚਣੋਤੀ ਭਰਿਆ ਰਿਹਾ ਹੈਪਰ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕਰੋਨਾ ਦਾ ਮੁਫਤ ਇਲਾਜ ਕੀਤਾ ਹੈ ਅਤੇ ਲੋੜਵੰਦ ਲੋਕਾਂ ਨੂੰ ਰਾਸਨ ਦੀ ਵੰਡ ਵੀ ਕੀਤੀ ਹੈ। ਸ਼੍ਰੀ ਸੋਨੀ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਦੋਰਾਨ ਇੰਨ੍ਹਾਂ ਵਲੋ ਵੀ ਲੋੜਵੰਦ ਲੋਕਾਂ ਦੀ ਵੱਧ ਤੋ ਵੱਧ ਮਦਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋ ਲੋੜਵੰਦ ਲੋਕਾਂ ਦੀ ਪੈਨਸ਼ਨ ਵਿਚ ਇਜਾਫਾ ਕੀਤਾ ਗਿਆ ਹੈ ਜੋ ਹੁਣ ਹਰੇਕ ਲਾਭਪਾਤਰੀ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲ ਰਹੀ ਹੈ। 

ਹੋਰ ਪੜ੍ਹੋ :-ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਸੋਨੀ ਨੇ ਟੇ੍ਰਡ ਐਸੋਸੀਏਸ਼ਨ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਹੀ ਟੈਕਸਾਂ ਤੋ ਸਰਕਾਰਾਂ ਚੱਲਦੀਆਂ ਹਨ ਅਤੇ ਸਰਕਾਰਾਂ ਦਾ ਵੀ ਫਰਜ਼ ਬਣਦਾ ਹੈ ਕਿ ਤੁਹਾਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਸ੍ਰੀ ਸੋਨੀ ਨੇ ਕਿਹਾ ਕਿ ਪਿਛਲੇ ਸਾਢੇ ਸਾਲਾਂ ਦੌਰਾਨ ਸਾਡੀ ਸਰਕਾਰ ਨੇ ਚੋਣਾ ਦੌਰਾਨ ਜੋ ਵਾਅਦੇ ਕੀਤੇ ਸਨ ਉਹ ਕਾਫੀ ਹਦ ਤੱਕ ਪੂਰੇ ਕਰ ਲਏ ਗਏ ਹਨ ਅਤੇ ਬਾਕੀ ਰਹਿੰਦੇ ਵਾਅਦੇ ਆਉਂਦੇ ਚਾਰ ਮਹੀਨਿਆਂ ਵਿੱਚ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ 2022 ਵਿੱਚ ਸਾਡੀ ਸਰਕਾਰ ਚੋਣਾਂ ਜਿੱਤ ਕੇ ਫਿਰ ਸੱਤਾ ਵਿੱਚ ਆਵੇਗੀ ਅਤੇ ਪੰਜਾਬ ਦੇ ਭਲੇ ਲਈ ਕੰਮ ਕਰੇਗੀ। ਇਸ ਮੌਕੇ ਸ੍ਰੀ ਸੋਨੀ ਨੇ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਸਵਰਗੀ ਅੰਮ੍ਰਿਤ ਲਾਲ ਜੈਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੰਜਾਬ ਨੂੰ ਬਹੁਤ ਵੱਡੀ ਦੇਣ ਰਹੀ ਹੈ ਅਤੇ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ।

ਇਸ ਮੌਕੇ ਅੰਮ੍ਰਿਤਸਰ ਟਰੇਡ ਐਸੋਸੀੲੈਸ਼ਨ ਦੇ ਪ੍ਰਧਾਨ ਸ੍ਰੀ ਅਨਿਲ ਕਪੂਰਹੀਰਾ ਲਾਲਸ੍ਰੀ ਮੁਨੀਸ਼ ਜੈਨ ਨੇ ਸ੍ਰੀ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ। 

ਇਸ ਮੌਕੇ ਬੋਲਦਿਆਂ ਅੰਮ੍ਰਿਤਸਰ ਟਰੇਡ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਨਿਲ ਕਪੂਰ ਨੇ ਕਿਹਾ ਕਿ ਮਾਝੇ ਲਈ ਇਹ ਮਾਣ ਦੀ ਗੱਲ ਹੈ ਕਿ ਇਕ ਇਮਾਨਦਾਰਸੂਝਵਾਨ ਸ੍ਰੀ ਸੋਨੀ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਮੌਕੇ ਸ੍ਰੀ ਕਪੂਰ ਵੱਲੋਂ ਅੰਮ੍ਰਿਤਸਰ ਟਰੇਡ ਐਸੋਸੀਏਸ਼ਨ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਵੀ ਜਾਣੂੰ ਵੀ ਕਰਵਾਇਆ ਗਿਆ ਜਿਸ ਤੇ ਸ੍ਰੀ ਸੋਨੀ ਨੇ ਕਿਹਾ ਕਿ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਾਂਗੇ।

ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮਹਾਂਮੰਤਰੀ ਸ੍ਰੀ ਸਮੀਰ ਜੈਨ ਨੇ ਸ੍ਰੀ ਸੋਨੀ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਵੱਲੋਂ ਕੁਝ ਵਸਤਾਂ ਤੇ ਜੀ:ਐਸ:ਟੀ ਵਧਾ ਦਿੱਤੀ ਗਈ ਹੈ ਜਿਸ ਕਰਕੇ ਵਸਤਾਂ ਦੀਆਂ ਕੀਮਤਾਂ ਵੱਧਣ ਨਾਲ ਇਸ ਦਾ ਸਿੱਧਾ ਅਸਰ ਮਹਿੰਗਾਈ ਤੇ ਪਵੇਗਾ।  ਸ੍ਰੀ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਵੇ ਕਿ ਵਧੀਆਂ ਹੋਈਆਂ ਦਰਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕੱਪੜੇ ਤੇ ਟੈਕਸ 5 ਫੀਸਦੀ ਤੋਂ ਵਧਾ ਕੇ 15 ਫੀਸਦੀਗੱਤੇ ਦੇ ਡੱਬਿਆਂ ਅਤੇ ਪੈਨਾਂ ਤੇ 12 ਤੋਂ ਵਧਾ ਕੇ 18 ਫੀਸਦੀ ਜੀ:ਐਸ:ਟੀ ਕਰ ਦਿੱਤਾ ਗਿਆ ਹੈ ਜਿਸ  ਨਾਲ ਪੈਨਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਮੁੱਧਲਪੰਜਾਬ ਡਿਸਟਰੀਬਿਊਟਰ ਵੈਲਫੇਅਰ ਦੇ ਮਹਾਂਸਚਿਵ ਆਰ:ਐਸ:ਟਾਰਜਨਆਲ ਇੰਡੀਆ ਕੰਨਜਿਊਮਰ ਦੇ ਸ੍ਰੀ ਵਿਜੈ ਨਰਾਇਣਸ੍ਰੀ ਦਿਨੇਸ਼ ਆਹੂਜਾਸ੍ਰੀ ਅੰਮ੍ਰਿਤਪਾਲ ਵਿੱਕੀਸ੍ਰੀ ਕੋਸ਼ਲ ਗੰਭੀਰਸ੍ਰੀ ਅਵਿਨਾਸ਼ ਸ਼ਰਮਾਸ੍ਰੀ ਸੰਜੈ ਕਪੂਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਟਰੇਡ ਐਸੋਸੀਏਸ਼ਨ ਦੇ ਮੈਂਬਰ ਹਾਜਰ ਸਨ।