ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਹਰੀ ਝੰਡੀ ਦੇਣਾ ਸ਼ਲਾਘਾਯੋਗ ਫੈਸਲਾ : ਚੇਅਰਮੈਨ ਰਮਨ ਬਹਿਲ

Sorry, this news is not available in your requested language. Please see here.

ਸੂਬੇ ਵਿਚ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਸਿੱਧਾ ਫਾਇਦਾ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਅਜਿਹੇ ਫੈਸਲਿਆਂ ਤੋਂ ਸੂਬਾ ਵਾਸੀ ਬੇਹੱਦ ਖੁਸ਼ – ਰਮਨ ਬਹਿਲ

ਗੁਰਦਾਸਪੁਰ, 18 ਨਵੰਬਰ (            ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਰਾਜ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ।

ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਨਾਲ ਐਨ.ਪੀ.ਐਸ. ਅਧੀਨ 1.75 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਸਹਿਮਤੀ ਵੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਕਦਮ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਅਜਿਹੇ ਫੈਸਲਿਆਂ ਤੋਂ ਸੂਬਾ ਵਾਸੀ ਬੇਹੱਦ ਖੁਸ਼ ਹਨ।

ਹੋਰ ਪੜ੍ਹੋ :- ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰਾਂ ਦੀ ਕੀਤੀ ਚੋਣ , 7  ਨੂੰ ਕੀਤਾ ਸ਼ਾਰਟਲਿਸਟ