ਪਟਿਆਲਾ ਜ਼ਿਲ੍ਹੇ ‘ਚ ਜਨ ਸੁਵਿਧਾ ਕੈਂਪ 14 ਜੂਨ ਨੂੰ

Sorry, this news is not available in your requested language. Please see here.

ਪਟਿਆਲਾ, 13 ਜੂਨ :-

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹਰੇਕ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰੇਕ ਮਹੀਨੇ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਇਸ ਵਾਰ 14 ਜੂਨ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਸਾਹਿਬਾਨ ਦੇ ਸਹਿਯੋਗ ਨਾਲ ਸਾਰੇ ਹਲਕਿਆਂ ਅੰਦਰ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਲੋਕਾਂ ਦੇ ਜਾਇਜ਼ ਅਤੇ ਹੋਣ ਵਾਲੇ ਕੰਮ ਮੌਕੇ ‘ਤੇ ਨਿਪਟਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ‘ਚ ਜਨ ਸੁਵਿਧਾ ਕੈਂਪ ਕਸ਼ਯਪ ਰਾਜਪੂਤ ਸਭਾ ਬੰਡੂਗਰ ਧਰਮਸ਼ਾਲਾ ਵਿਖੇ ਅਤੇ ਪਟਿਆਲਾ ਦਿਹਾਤੀ ਦਾ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਤਫੱਜਲਪੁਰਾ, ਨਜਦੀਕ ਗੁਰਬਖਸ਼ ਕਲੋਨੀ ਵਿਖੇ ਲੱਗੇਗਾ। ਸਨੌਰ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੁਧਨਸਾਧਾਂ, ਸਮਾਣਾ ਦਾ ਡੇਰਾ ਬਾਬਾ ਮੰਗੇਸ਼ਰ ਦਾਸ ਜੀ, ਗਰਾਮ ਪੰਚਾਇਤ ਕੁਲਾਰਾਂ ਤੇ ਨਾਭਾ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਟਾਵਾਲਾ ਵਿਖੇ ਲੱਗੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਕ ਜਨ ਸੁਵਿਧਾ ਕੈਂਪ ਸਰਕਾਰੀ ਮਿਡਲ ਸਕੂਲ ਬਰਾਸ ਪਾਤੜਾਂ ਵਿਖੇ ਲਗਾਇਆ ਜਾਵੇਗਾ ਤੇ ਰਾਜਪੁਰਾ ‘ਚ ਸੀਨੀਅਰ ਸੈਕੰਡਰੀ ਸਕੂਲ ਅਲੂਣਾ ਬਸੰਤਪੁਰਾ ਵਿਖੇ ਅਤੇ ਘਨੌਰ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂਕਲਾਂ ਘਨੌਰ ਵਿਖੇ ਇਹ ਜਨ ਸੁਵਿਧਾ ਕੈਂਪ 14 ਜੂਨ ਨੂੰ ਕੈਂਪ ਲਗਾਏ ਜਾ ਰਹੇ ਹਨ। ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆ ਕਿਹਾ ਕਿ ਕੈਂਪਾਂ ‘ਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਇੱਕੋ ਛੱਤ ਥੱਲੇ ਉਪਲਬਧ ਹੋਣਗੀਆਂ।

 

ਹੋਰ ਪੜ੍ਹੋ :-  ਹੁਣ ਤੱਕ ਜ਼ਿਲ੍ਹੇ ‘ਚ 1200 ਕਿੱਲੋ ਮੂੰਗੀ ਦੀ ਹੋਈ ਖਰੀਦ : ਡੀ.ਐਮ ਮਾਰਕਫੈੱਡ