ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਟੀਮ ਦੀ ਝੋਲੀ ਸਿਲਵਰ ਮੈਡਲ

Sorry, this news is not available in your requested language. Please see here.

ਬਰਨਾਲਾ, 21 ਅਕਤੂਬਰ :- 

ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਚੈੱਸ ਦੀ ਟੀਮ ਨੇ ਜਲੰਧਰ ਵਿੱਚ ਹੋਏ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਮਰ ਵਰਗ 21-40 ‘ਚ ਸਿਲਵਰ ਮੈਡਲ ਹਾਸਿਲ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਲੰਧਰ ਵਿੱਚ ਹੋਏ ਚੈੱਸ ਦੇ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਲਕਸ਼ ਬਾਂਸਲ, ਲਵਿਸ਼, ਜਤਿਨ ਦੁਆ, ਮਯੰਕ, ਸੌਰਵ ਗੋਇਲ ਦੀ ਟੀਮ ਨੇ ਦੂਜੀ ਪੁਜੀਸ਼ਨ ਪ੍ਰਾਪਤ ਕਰਦੇ ਹੋਏ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਮੌਕੇ ਖੇਡ ਵਿਭਾਗ ਵੱਲੋਂ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਬਰਨਾਲਾ ਚੈੱਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੁਨਿੰਦਰ ਜੋਸ਼ੀ, ਪ੍ਰਧਾਨ ਨੀਲਕੰਠ ਸ਼ਰਮਾ, ਐਡਵੋਕੇਟ ਦੀਪਕ ਰਾਏ ਜਿੰਦਲ, ਮੁਨੀਸ਼ ਸਿੰਗਲਾ, ਰੌਬਿਨ ਗੁਪਤਾ, ਮੋਹਿਤ ਬਾਂਸਲ, ਰਾਕੇਸ਼ ਕੁਮਾਰ, ਰਮੇਸ਼ ਕੁਮਾਰ, ਰੋਹਨ, ਸਕੁਲ ਕੌਸ਼ਲ, ਸੁਨੀਲ ਜਿੰਦਲ ਤੇ ਚੇਤਨ ਸ਼ਰਮਾ ਵੱਲੋਂ ਵੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ।

ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਨੇ ਜਿੱਤਿਆ ਸੋਨ ਤਗਮਾ
ਮਹਿਲ ਕਲਾਂ: ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਨੇ ਪੰਜਾਬ ਪੁਲੀਸ ਦਾ ਮਾਣ ਵਧਾਉਂਦੇ ਹੋਏ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਦੋ ਤਗਮੇ ਹਾਸਿਲ ਕੀਤੇ ਹਨ। ਸੰਗਰੂਰ ਵਿੱਚ ਹੋਏ ਮੁਕਾਬਲਿਆਂ ਦੌਰਾਨ ਡੀਐੱਸਪੀ ਗਮਦੂਰ ਸਿੰਘ ਚਹਿਲ ਨੇ ਡਿਸਕਸ ਥਰੋਅ ਵਿੱਚ ਸੋਨ ਤਗਮਾ ਅਤੇ ਸ਼ਾਟਪੁੱਟ ਵਿਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਮੌਕੇ ਐੱਸਐੱਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਡੀਐੱਸਪੀ ਗਮਦੂਰ ਸਿੰਘ ਚਹਿਲ ਨੂੰ ਮੁਬਾਰਕਬਾਦ ਦਿੱਤੀ ਗਈ।

 

ਹੋਰ ਪੜ੍ਹੋ :-  ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ