ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ, ਡਿਪਟੀ ਕਮਿਸ਼ਨਰ

Harish Nair
ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ, ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

ਬਰਨਾਲਾ, 7 ਨਵੰਬਰ 2022

ਪੰਜਾਬ ਸਰਕਾਰ ਵੱਲੋਂ  ਸੂਬੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਹੋਰ ਪੜ੍ਹੋ – ਸ਼ਿਕਾਇਤ ਨਿਵਾਰਨ ਮੈਗਾ ਕੈਂਪ ਦਾ ਵੱਧ ਤੋਂ ਵੱਧ ਲੋਕ ਲਾਹਾ ਲੈਣ : ਏਕਤਾ ਉੱਪਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ 7 ਨਵੰਬਰ, 2022 ਤੱਕ ਖਤਮ ਹੋ ਗਈ ਹੈ ਉਸ ਵਿੱਚ ਹੁਣ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।

ਡਾ ਨਈਅਰ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ।