ਮੈਗਾ ਲੀਗਲ ਸਰਵਿਸ ਕੈਂਪ 10 ਨਵੰਬਰ ਨੂੰ

news makahni
news makhani

Sorry, this news is not available in your requested language. Please see here.

ਫਾਜਿਲਕਾ 8 ਨਵੰਬਰ :-  

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਵੱਲੋਂ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਮੈਡਮ ਜਤਿੰਦਰ ਕੌਰ ਦੀ ਯੋਗ ਰਹਿਨੁਮਾਈ ਹੇਠ  ਨਾਗਰਿਕਾਂ ਨੂੰ ਕਾਨੂੰਨੀ ਜਾਗਰੂਰਤਾ ਮੁਹਿੰਮ ਤਹਿਤ ਜਾਗਰੂਕ ਕਰਨ ਲਈ 10 ਨਵੰਬਰ 2022 ਨੂੰ ਮੈਗਾ ਲੀਗਲ ਸਰਵਿਸ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਦੌਰਾਨ ਦੱਬੇ ਕੁਚਲੇ ਵਰਗਾਂ ਜਿਵੇਂ ਅਨੁਸੂਚਿਤ ਜਾਤੀਆਂ ਔਰਤਾਂ ਤੇ ਬੱਚਿਆਂ ਮੁਫਤ ਸਲਾਹ, ਕੇਸ ਦੀ ਚਾਰਾਜੋਈ ਲਈ ਮੁਫਤ ਵਕੀਲ ਅਤੇ ਬਲਾਤਕਾਰ, ਤੇਜਾਬੀ ਹਮਲੇ, ਜਿਣਸੀ ਹਿੰਸਾ ਆਦਿ ਵਰਗੇ ਜੁਰਮਾਂ ਵਿੱਚ ਪੀੜਤਾਂ ਨੂੰ ਮੁਆਵਜ਼ਾ ਲੈਣ ਸਬੰਧੀ ਦਰਖਾਸਤ ਦੇ ਸਕਦੇ ਹਨ। ਇਸ ਤੋਂ ਇਲਾਵਾ ਉਕਤ ਕੈਂਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਵੀ ਹੈਲਪ ਡੈਸਕ ਸਥਾਪਿਤ ਕੀਤੇ ਜਾ ਰਹੇ ਹਨ।

ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਮਨਦੀਪ ਸਿੰਘ ਨੇ ਦਸਿਆ ਕਿ ਇਹ ਮੈਗਾ ਕੈਂਪ ਸਥਾਨਕ ਬਹੁ ਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਇਸ ਕੈਂਪ ਵਿੱਚ ਪਹੁੰਚ ਕੇ ਇਸ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਕੀਤੀ।

 

ਹੋਰ ਪੜ੍ਹੋ :-  ਪਰਾਲੀ ਦੇ ਨਾੜ ਨੂੰ ਖੇਤਾਂ ਵਿਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕਰਦਾ ਹੈ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ