ਰੂਪਨਗਰ, 6 ਅਪ੍ਰੈਲ 2022
ਸ਼੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਏ.ਡੀ.ਸੀ. (ਵਿਕਾਸ) ਰੂਪਨਗਰ ਦੇ ਦਫਤਰ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ, ਆਂਗਣਵਾੜੀਆਂ ਵਿੱਚ ਦਿੱਤੀ ਜਾਣ ਵਾਲੀ ਸਮੱਗਰੀ, ਬੁਢਾਪਾ ਪੈਨਸ਼ਨਾਂ, ਅਪੰਗ ਪੈਨਸ਼ਨਾਂ ਸਬੰਧੀ ਸਮੱਸਿਆਵਾਂ ਅਤੇ ਸਰਕਾਰੀ ਡੀਪੂਆਂ ਦੇ ਨੀਲਾ ਕਾਰਡ ਹੋਲਡਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਬਾਰੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤੇ ਗਏ।
ਹੋਰ ਪੜ੍ਹੋ :-ਐਸ.ਏ.ਐਸ. ਨਗਰ ਦੀਆਂ ਮੰਡੀਆਂ ‘ਚ 7379 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਕਿਹਾ ਕਿ ਮਿਡ-ਏ-ਮੀਲ ਵਿੱਚ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਾਫ-ਸੁਥਰਾ ਅਤੇ ਪੌਸ਼ਟਿਕ ਤੱਤਾਂ ਵਾਲਾ ਹੋਣਾ ਚਾਹੀਦਾ ਹੈ। ਜਿਸ ਥਾਂ ‘ਤੇ ਮਿਡ-ਡੇ-ਮੀਲ ਦਾ ਭੋਜਨ ਤਿਆਰ ਹੁੰਦਾ ਹੈ ਉਸ ਥਾਂ ਦੀ ਚੰਗੀ ਤਰ੍ਹਾਂ ਸਾਫ-ਸਫਾਈ ਹੋਣੀ ਚਾਹੀਦੀ ਹੈ। ਇਸ ਮੀਟਿੰਗ ਵਿੱਚ ਸ਼੍ਰੀ ਦਿਨੇਸ਼ ਕੁਮਾਰ ਵਸਿਸ਼ਟ ਜ਼ਿਲ੍ਹਾ ਪ੍ਰੌਗਰਾਮ ਅਫਸਰ ਰੂਪਨਗਰ, ਜ਼ਿਲ੍ਹਾ ਸਿੱਖਿਆ ਅਫਸਰ, ਕੰਟਰੋਲ ਖੁਰਾਕ ਅਤੇ ਸਿਵਲ ਸਪਲਾਈ, ਜ਼ਿਲ੍ਹਾ ਸਮਾਜਿਕ ਸਿੱਖਿਆ ਅਫਸਰ, ਜ਼ਿਲ੍ਹਾ ਹੈਲਥ ਅਫਸਰ ਰੂਪਨਗਰ, ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

हिंदी






