ਵਿਧਾਇਕ ਭੋਲਾ ਵੱਲੋਂ ਆਗਾਮੀ ਮੌਨਸੂਨ ਸੀਜਨ ਦੇ ਅਗਾਉਂ ਪ੍ਰਬੰਧਾ ਦੀ ਸਮੀਖਿਆ

Sorry, this news is not available in your requested language. Please see here.

– ਗ੍ਰੀਨ ਬੈਲਟਾਂ ਵਿਕਸਤ ਕਰਨ ਸਬੰਧੀ ਕੀਤੇ ਵਿਚਾਰ ਵਟਾਂਦਰੇ
– ਸੀ.ਟੀ.ਪੀ. ਪਲਾਂਟ ਦਾ ਦੌਰਾ ਕਰਦਿਆਂ, ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, 22 ਜੂਨ (000) – ਵਿਧਾਇਕ ਸ.ਦਲਜੀਤ ਸਿੰਘ ਗਰੇਵਾਲ ਭੋਲਾ, ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ ਈਸ਼ਾ ਕਾਲੀਆ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਆਗਾਮੀ ਮੌਨਸੂਨ ਸੀਜਨ ਦੇ ਅਗਾਉਂ ਪ੍ਰਬੰਧਾ ਦੀ ਸਮੀਖਿਆ ਕਰਨ ਲਈ ਹਲਕਾ ਪੂਰਬੀ ਵਿੱਚ ਵਗਦੇ ਬੁੱਢੇ ਨਾਲੇ ਦਾ ਦੌਰਾ ਕੀਤਾ ਗਿਆ।

ਵਿਧਾਇਕ ਭੋਲਾ ਨੇ ਦੱਸਿਆ ਹਲਕਾ ਪੂਰਬੀ ਦੇ ਵਸਨੀਕਾਂ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਬੁੱਢੇ ਨਾਲ ਦੇ ਨਾਲ-ਨਾਲ ਖਾਲੀ ਪਈ ਜ਼ਮੀਨ ‘ਤੇ ਗ੍ਰੀਨ ਬੈਲਟਾਂ ਵੀ ਵਿਕਸਤ ਕੀਤੀਆਂ ਜਾਣਗੀਆਂ ਜਿਸ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ ਗਏ।

ਇਸ ਤੋਂ ਇਲਾਵਾ ਉਨ੍ਹਾਂ ਸੀ.ਟੀ.ਪੀ. ਪਲਾਂਟ ਦਾ ਦੌਰਾ ਕਰਦਿਆਂ ਇਸ ਦਾ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।