ਵਿਧਾਇਕਾ ਛੀਨਾ ਨੇ ਮਾਰਕਫੈੱਡ ਦੇ ਨਵ – ਨਿਯੁਕਤ ਚੇਅਰਮੈਨ ਮੋਹੀ ਨੂੰ ਦਿੱਤੀ ਮੁਬਾਰਕਬਾਦ

Sorry, this news is not available in your requested language. Please see here.

ਲੁਧਿਆਣਾ , 29 ਸਤੰਬਰ (000) :- ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਮਾਰਕਫੈੱਡ ਦੇ ਨਵ – ਨਿਯੁਕਤ ਚੇਅਰਮੈਨ ਸ. ਅਮਨਦੀਪ ਸਿੰਘ ਮੋਹੀ ਨੂੰ ਅਹੁੱਦਾ ਸੰਭਾਲਣ ਉਪਰੰਤ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ।
ਇਸ ਮੌਕੇ ਤੇ ਬੀਬੀ ਛੀਨਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਯੂਥ ਵਰਗ ‘ ਚ ਭਾਰੀ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ . ਮੋਹੀ ਇੱਕ ਇਮਾਨਦਾਰ , ਮਿਹਨਤੀ , ਮਿੱਠਬੋਲੜੇ ਅਤੇ ਪਾਰਟੀ ਦੇ ਜੁਝਾਰੂ ਵਰਕਰ ਹਨ । ਇਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਮਾਰਕਫੈੱਡ ਵਿਚੋਂ ਭ੍ਰਿਸ਼ਟਾਚਾਰ ਅਫਸਰਸ਼ਾਹੀ ਨੂੰ ਨੱਥ ਪਵੇਗੀ।
ਇਸ ਮੌਕੇ  ਸ . ਮੋਹੀ ਨੇ ਬੀਬੀ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਹਾਈ ਕਮਾਂਡ, ਸਮੂਹ ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦਾ ਹਮੇਸ਼ਾ ਰਿਣੀ ਰਹਾਂਗਾ, ਜਿਨ੍ਹਾਂ ਦੀ ਬਦੌਲਤ ਮੈਂ ਅੱਜ ਇਸ ਮੁਕਾਮ ਤੇ ਪਹੁੰਚਿਆ ਹਾਂ । ਉਨ੍ਹਾਂ ਕਿਹਾ ਕਿ ਮੈਂ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸੁਚਾਰੂ ਕਦਮ ਚੁੱਕਾਂਗਾ ।

 

ਹੋਰ ਪੜ੍ਹੋ :- ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਸੋਸਾਇਟੀ ਨੂੰ ਬਿਹਤਰ ਬਣਾਉਣ ਲਈ ਕਾਰਜਕਾਰਨੀ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ