ਵਿਧਾਇਕ ਘੁਬਾਇਆ ਵੱਲੋਂ ਪਿੰਡਾਂ ਦੇ ਵਿਕਾਸ ਲਈ ਪੰਜਾਬ ਲੋਕ ਨਿਰਮਾਣ ਪ੍ਰੋਗਰਾਮ ਅਧੀਨ ਦੂਜੀ ਕਿਸ਼ਤ ਦੇ 5 ਕਰੋੜ ਦੇ ਚੈਕ ਤਕਸੀਮ ਕੀਤੇ ਗਏ

ਵਿਧਾਇਕ ਘੁਬਾਇਆ
ਵਿਧਾਇਕ ਘੁਬਾਇਆ ਵੱਲੋਂ ਪਿੰਡਾਂ ਦੇ ਵਿਕਾਸ ਲਈ ਪੰਜਾਬ ਲੋਕ ਨਿਰਮਾਣ ਪ੍ਰੋਗਰਾਮ ਅਧੀਨ ਦੂਜੀ ਕਿਸ਼ਤ ਦੇ 5 ਕਰੋੜ ਦੇ ਚੈਕ ਤਕਸੀਮ ਕੀਤੇ ਗਏ

Sorry, this news is not available in your requested language. Please see here.

ਫਾਜ਼ਿਲਕਾ 21 ਦਸੰਬਰ 2021

ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸੂਬੇ ਦੇ ਹਰੇਕ ਪਿੰਡ ਤੇ ਸ਼ਹਿਰ ਦੇ ਵਿਕਾਸ ਲਈ ਅਨੇਕਾਂ ਸਰਕਾਰੀ ਗ੍ਰਾਂਟਾਂ ਦਿਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ ਹਲਕਾ ਫਾਜ਼ਿਲਕਾ ਦੀਆ ਪੰਚਾਇਤਾਂ ਨੂੰ ਪੰਜ ਕਰੋੜ ਰੁਪਏ ਦੇ ਚੈਕ ਤਕਸੀਮ ਕੀਤੇ ਗਏ।

ਹੋਰ ਪੜ੍ਹੋ :-ਦੋਆਬੇ ’ਚ ਕਾਂਗਰਸ ਅਤੇ ਬਾਦਲਾਂ ’ਤੇ ਬਰਸੇ ਭਗਵੰਤ ਮਾਨ

ਸ. ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ `ਤੇ ਪਹਿਲਾ ਵੀ ਪੰਜ ਕਰੋੜ ਰੁਪਏ ਦੇ ਫੰਡ ਦਿਤੇ ਸੀ ਤੇ ਅੱਜ ਦੂਜੀ ਕਿਸ਼ਤ ਦੇ ਪੰਜ ਕਰੋੜ ਰੁਪਏ ਦੇ ਫੰਡ ਜਾਰੀ ਕਰਕੇ ਪਿੰਡਾਂ ਦੇ ਵਿਕਾਸ ਲਈ ਚੈਕ ਦੇ ਰਹੇ ਹਾਂ ਅਤੇ ਤੀਜੇ ਕਿਸ਼ਤ ਦੇ ਪੰਜ ਕਰੋੜ ਰੁਪਏ ਦੇ ਫੰਡ ਅਗਲੇ ਦਿਨਾਂ ਚ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈ ਹਲਕਾ ਫਾਜ਼ਿਲਕਾ ਦੇ ਲੋਕਾਂ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਅਤਿ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਜਾਰੀ ਕੀਤੇ ਹਨ।

ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਜਿਵੇਂ ਇੰਟਰ ਲੋਕ ਟਾਇਲ ਸੜਕ, ਸ਼ਮਸ਼ਾਨ ਘਰ ਚਾਰਦੀਵਾਰੀ, ਸ਼ਮਸ਼ਾਨ ਭੱਠੀ, ਪਬਲਿਕ ਸ਼ੈੱਡ, ਸੋਲਰ ਲਾਈਟਾਂ, ਪਾਣੀ ਨਿਕਾਸੀ ਲਈ ਨਾਲੇ ਆਦਿ ਬਣਵਾਉਣ ਦੇ ਕੰਮ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹਲਕਾ ਫਾਜ਼ਿਲਕਾ ਅੰਦਰ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੋਣ ਨਾਲ ਪਿੰਡ ਵੀ ਸ਼ਹਿਰ ਵਾਂਗ ਬਣ ਗਏ ਹਨ।

ਇਸ ਮੌਕੇ ਸ਼੍ਰੀ ਬੇਗ ਚੰਦ ਐਕਟਿਵ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਾਜ਼ਿਲਕਾ, ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਦੇਸ ਸਿੰਘ ਪ੍ਰਧਾਨ ਕਾਂਗਰਸ ਕਮੇਟੀ ਦੇਹਾਤੀ, ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਲਕਾਰ ਸਿੰਘ ਸਿੱਧੂ ਸਲਾਹਕਾਰ ਮੀਡੀਆ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਅੰਗਰੇਜ਼ ਸਿੰਘ ਮੈਂਬਰ ਬਲਾਕ ਸੰਮਤੀ, ਅਮੀਰ ਸਿੰਘ ਸਰਪੰਚ, ਬਲਜਿੰਦਰ ਸਿੰਘ ਸਰਪੰਚ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇਤਾਵਾਂ ਨੇ ਹਿੱਸਾ ਲਿਆ।