ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

Sorry, this news is not available in your requested language. Please see here.

ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ, 29 ਅਪ੍ਰੈਲ 2022

ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਨਗਰ ਨਿਗਮ ਦੇ ਜੋਨ-ਸੀ ਵਿਖੇ ਜੋਨਲ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਨਾਲ ਹਲਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਹੋਰ ਪੜ੍ਹੋ :-ਪੰਜਾਇਤ ਵਿਭਾਗ ਵੱਲੋਂ ਜ਼ਿਲ੍ਹੇ ‘ਚ ਕਰੀਬ 22 ਏਕੜ ਜ਼ਮੀਨ ਕਰਵਾਈ ਨਜਾਇਜ਼ ਕਬਜ਼ੇ ਤੋਂ ਮੁਕਤ

ਵਿਧਾਇਕ ਛੀਨਾ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜ੍ਹਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਵਿਧਾਇਕ ਛੀਨਾ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਸੜ੍ਹਕਾਂ ‘ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ ‘ਤੇ ਭਰੋਸਾ ਕਰਦਿਆਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਉਹ ਇਲਾਕਾ ਵਾਸੀਆਂ ਦੇ ਵਿਸ਼ਵਾਸ਼ ਨੂੰ ਕਾਇਮ ਰੱਖਦਿਆਂ ਅਣਥੱਕ ਮਿਹਨਤ ਰਾਹੀਂ ਜਲਦ ਹੀ ਹਲਕੇ ਦੀਆਂ ਸੜ੍ਹਕਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਵਿਧਾਇਕ ਛੀਨਾ ਨੇ ਕਿਹਾ ਕਿ ਲੋੜ ਅਨੁਸਾਰ ਜਿੱਥੇ ਸੜ੍ਹਕਾਂ ਦੀ ਮੁਰੰਮਤ ਦੀ ਜ਼ਰੂਰਤ ਹੈ ਉੱਥੇ ਮੁਰੰਮਤ ਕੀਤੀ  ਜਾਵੇਗੀ ਅਤੇ ਜਿੱਥੇ ਮੁਕੰਮਲ ਸੜ੍ਹਕ ਬਣਾਉਣ ਦੀ ਲੋੜ ਮਹਿਸੂਸ ਹੋਵੇਗੀ ਓਥੇ ਪੂਰੀ ਸੜ੍ਹਕ ਬਣਾਈ ਜਾਵੇਗੀ। ਇਸ ਤੋਂ ਇਲਾਵਾ ਹਲਕਾ ਵਾਸੀਆਂ ਦੀ ਮੰਗ ਅਨੁਸਾਰ ਨਵੀਂਆਂ ਸੜ੍ਹਕਾਂ ਵੀ ਬਣਾਈਆਂ ਜਾਣਗੀਆਂ।

ਉਨ੍ਹਾ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਸਨੀਕਾਂ ਨੂੰ ਹਰ ਸੰਭਵ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।