ਵਿਧਾਇਕ ਰਣਬੀਰ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਕਮਰਿਆਂ ਦਾ ਰੱਖਿਆ ਨੀਂਹ ਪੱਥਰ

Sorry, this news is not available in your requested language. Please see here.

ਫਿਰੋਜ਼ਪੁਰ 18 ਮਾਰਚ ( ) ਪੰਜਾਬ ਸਰਕਾਰ ਵੱਲੋਂ ਸੁਬੈ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਵਿਕਾਸ ਕਾਰਜਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਬਨਣ ਵਾਲੇ ਨਵੇਂ ਤਿੰਨ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਵਿਖੇ ਬਣ ਰਹੀ ਲਾਇਬਰੇਰੀ ਤੇ ਹੋਰ ਵਿਕਾਸ ਕਾਰਜਾਂ ਦਾ ਵੀ ਜਾਇਜਾ ਲਿਆ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਦਾ ਮੁੱਖ ਉਦੇਸ਼ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਹਰ ਆਦਮੀ ਤੱਕ ਪੁੱਜਦਾ ਕਰਨੀਆ ਹਨ, ਤਾਂ ਜੋ ਪੰਜਾਬ ਦਾ ਸਹੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਵਿਚ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿੱਖਿਆ ਸਹੂਲਤਾਂ ਦਾ ਮਿਆਰ ਇਹਨਾਂ ਉਚਾ ਕੀਤਾ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਆਪਣਾ ਘਰ ਬਾਹਰ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਆਮ ਆਦਮੀ ਦੀ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਕਿਸੇ ਨਾਲ ਵੀ ਵਿਤਕਰਾ ਨਾ ਕਰ ਕੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ ਤੇ ਲੈ ਕੇ ਆਇਆ ਜਾਵੇਗਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਸਟਾਫ ਨੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਵੱਲੋਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰ ਕੇ ਇਸ ਸਕੂਲ ਨੂੰ ਇਲਾਕੇ ਦਾ ਮੋਹਰੀ ਸਕੂਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਬਲਰਾਜ ਸਿੰਘ ਕਟੋਰਾ, ਗੁਰਜੀਤ ਸਿੰਘ ਚੀਮਾ, ਬਲਦੇਵ ਸਿੰਘ ਮੱਲ੍ਹੀ ਉਸਮਾਨ ਵਾਲਾ ਆਦਿ ਹਾਜ਼ਰ ਸਨ।

ਹੋਰ ਪੜ੍ਹੋ :-  ਇਤਿਹਾਸਕ ਬਦਲਾਅ ਉਪਰੰਤ ਇੱਕ ਸਾਲ ਦੌਰਾਨ ਪੰਜਾਬ ਨੇ ਭਰੀ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ, ਸਿਹਤ ਤੇ ਸਿੱਖਿਆ ਕ੍ਰਾਂਤੀ, ਵਿੱਤੀ ਸੁਧਾਰ ਅਤੇ ਗੈਰ-ਸਮਾਜਕ ਤੱਤਾਂ ਵਿਰੁੱਧ ਲੜਾਈ ਦੀ ਗਵਾਹੀ – ਹਰਪਾਲ ਸਿੰਘ ਚੀਮਾ